ਚੰਦਰ ਵਿਹਾਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਨੂੰ -ਹਰਦੀਪ ਸਿੰਘ
ਨਵੀਂ ਦਿੱਲੀ,25ਨਵੰਬਰ(ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਚੰਦਰ ਵਿਹਾਰ ਇਲਾਕੇ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਦਸੰਬਰ ਨੂੰ ਸਜਾਇਆ ਜਾਵੇਗਾ। ਚੰਦਰ ਵਿਹਾਰ ਇਲਾਕੇ ਦੀਆਂ ਸਾਰੀਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾਵਾਂ ਦੀ ਸਾਂਝੀ ਮੀਟਿੰਗ ਦੌਰਾਨ 6 ਦਸੰਬਰ ਨੂੰ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਅਜੀਤ ਡੈਸਕ
26-11-2026