26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਦੇ ਐਲਾਨ ਨਾਲ ਸੈਂਕੜੇ ਭਾਜਪਾ-ਅਕਾਲੀ ਵਰਕਰਾਂ ਨੇ ਇਕੱਠੇ ਹੋ ਕੇ ਮਨਾਈ ਖੁਸ਼ੀ

ਜਲੰਧਰ, 25 ਨਵੰਬਰ (ਸ਼ਿਵ)- ਅੱਜ ਪੰਜਾਬ ’ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਆਗੂਆਂ, ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।

ਫੁੱਲਝੜੀ ਚਲਾਉਂਦੇ ਹੋਏ ਅਸ਼ੋਕ ਸਰੀਨ ਹਿੱਕੀ, ਇਕਬਾਲ ਸਿੰਘ ਢੀਂਡਸਾ, ਰਾਕੇਸ਼ ਰਾਠੌਰ, ਗੁਰਦੇਵ ਸਿੰਘ ਗੋਲਡੀ ਭਾਟੀਆ, ਸੁਖਮਿੰਦਰ ਸਿੰਘ ਰਾਜਪਾਲ, ਚਰਨਜੀਤ ਸਿੰਘ ਮਿੰਟਾ ਤੇ ਹੋਰ। ਤਸਵੀਰ . ਜੀ. ਪੀ. ਸਿੰਘ 26-11-2026
ਜਲੰਧਰ, 25 ਨਵੰਬਰ (ਸ਼ਿਵ)- ਅੱਜ ਪੰਜਾਬ ’ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਆਗੂਆਂ, ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ। ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਾਮ 5 ਵਜੇ ਸ਼੍ਰੀ ਰਾਮ ਚੌਕ, ਕੰਪਨੀ ਬਾਗ ਵਿਖੇ ਦੋਵਾਂ ਪਾਰਟੀਆਂ ਦੇ ਸੈਂਕੜੇ ਆਗੂਆਂ ਤੇ ਵਰਕਰਾਂ ਨੇ ਇਕਜੁੱਟ ਹੋ ਕੇ ਗੱਠਜੋੜ ਦੀ ਖੁਸ਼ੀ ਮਨਾਈ। ਵਰਕਰਾਂ ਨੇ ਪਟਾਕੇ ਚਲਾਏ, ਆਤਿਸ਼ਬਾਜ਼ੀ ਕੀਤੀ ਤੇ ਫੁਲਝੜੀਆਂ ਜਗਾ ਕੇ ਜਸ਼ਨ ਮਨਾਇਆ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਰਬਜੀਤ ਸਿੰਘ ਮੱਕੜ, ਕੇ.ਡੀ. ਭੰਡਾਰੀ, ਸ਼ੀਤਲ ਅੰਗੁਰਾਲ, ਰਾਕੇਸ਼ ਰਾਠੌਰ, ਸੁਖਮਿੰਦਰ ਸਿੰਘ ਰਾਜਪਾਲ, ਗੁਰਦੇਵ ਸਿੰਘ ਗੋਲਡੀ ਭਾਟੀਆ, ਅਕਾਲੀ ਆਗੂ ਰਾਜਬੀਰ ਸਿੰਘ ਸ਼ੈਂਟੀ, ਮਨਿੰਦਰ ਪਾਲ ਸਿੰਘ ਘੁੰਮਣ, ਰਾਜਪਾਲ ਸਿੰਘ ਸਮੇਤ ਕਈ ਆਗੂ ਅਤੇ ਵਰਕਰ ਮੌਜੂਦ ਰਹੇ। ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਸੁਨਹਿਰੇ ਭਵਿੱਖ ਦਾ ਗੱਠਜੋੜ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ, ਗੈਂਗਸਟਰਵਾਦ ਤੇ ਫਿਰੌਤੀ ਦੇ ਡਰ ਦਾ ਖਾਤਮਾ ਕਰਨਾ, ਵਪਾਰੀਆਂ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਾਡੀ ਪਹਿਲ ਹੋਵੇਗੀ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ‘ ਬੇਗਮਪੁਰਾ ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਡਬਲ ਇੰਜਣ ਸਰਕਾਰ : ਨਾਇਬ ਸਿੰਘ ਸੈਣੀ ਮੁੱਖ ਮੰਤ... ਅਗਲੀ ਖ਼ਬਰ ਸ਼ਹੀਦ ਦਵਿੰਦਰ ਸਿੰਘ ਦੇ ਸ਼ਰਧਾਂਜਲੀ ਸਭਾ ਮੌਕੇ ਆਦਮ - ਕੱਦ ਬੁੱਤ ਲਗਾਉਣ ਦਾ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।