ਪੰਥ ਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਤਿਹਾਸਕ ਫ਼ੈਸਲਾ ਹੈ ਅਕਾਲੀ-ਭਾਜਪਾ ਗੱਠਜੋੜ-ਭੂੰਦੜ,ਸਰਨਾ
ਨਵੀਂ ਦਿੱਲੀ, 28 ਨਵੰਬਰ(ਜਗਤਾਰ ਸਿੰਘ)-ਅਕਾਲੀ-ਭਾਜਪਾ ਦੇਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਅਹਿਮ ਬੈਠਕ ਦੌਰਾਨ ,ਦਿੱਲੀ ਦੇ ਇੰਚਾਰਜ ਬਲਵਿੰਦਰ ਸਿੰਘ ਭੁੰਦੜ ਤੇ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਹੋਰਨਾ ਮੁਖੀ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਸਾਂਝੇ ਰੂਪ ਵਿਚ ਕਿਹਾ ਕਿ ਇਹ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ ਹੈ, ਸਗੋਂ ਪੰਥ, ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਇੱਕ ਇਤਿਹਾਸਕ ਫ਼ੈਸਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ,ਬੰਦੀ ਸਿੰਘਾ ਦੀ ਰਿਹਾਈ,ਕਰਤਾਰਪੁਰ ਲਾਂਘਾ ਵਰਗੇ ਹੋਰ ਮਸਲੇ ਛੇਤੀ ਹੀ ਹੱਲ ਹੋਣ ਦੀ ਉਮੀਦ ਵੀ ਜਤਾਈ।
ਨਵੀਂ ਦਿੱਲੀ, 28 ਨਵੰਬਰ(ਜਗਤਾਰ ਸਿੰਘ)-ਅਕਾਲੀ-ਭਾਜਪਾ ਦੇਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਹੋਈ ਅਹਿਮ ਬੈਠਕ ਦੌਰਾਨ ,ਦਿੱਲੀ ਦੇ ਇੰਚਾਰਜ ਬਲਵਿੰਦਰ ਸਿੰਘ ਭੁੰਦੜ ਤੇ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਹੋਰਨਾ ਮੁਖੀ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਸਾਂਝੇ ਰੂਪ ਵਿਚ ਕਿਹਾ ਕਿ ਇਹ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ ਹੈ, ਸਗੋਂ ਪੰਥ, ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਇੱਕ ਇਤਿਹਾਸਕ ਫ਼ੈਸਲਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ,ਬੰਦੀ ਸਿੰਘਾ ਦੀ ਰਿਹਾਈ,ਕਰਤਾਰਪੁਰ ਲਾਂਘਾ ਵਰਗੇ ਹੋਰ ਮਸਲੇ ਛੇਤੀ ਹੀ ਹੱਲ ਹੋਣ ਦੀ ਉਮੀਦ ਵੀ ਜਤਾਈ। ਇਸ ਤੋਂ ਇਲਾਵਾ ਭੁੰਦੜ ਤੇ ਸਰਨਾ ਨੇ ਦਿੱਲੀ ਗੁਰਦੁਆਰਾ ਚੋਣਾਂ ਲਈ ਵੀ ਕਮਰਕੱਸੇ ਕਰਨ ਦਾ ਅਪੀਲ ਕਰਦਿਆਂ ਪਾਰਟੀ ਦੇ ਵਿਸਥਾਰ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਅਹੁਦੇਦਾਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ,ਮਨਜੀਤ ਸਿੰਘ ਜੀ.ਕੇ.,ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਤੇ ਜਤਿੰਦਰ ਸਿੰਘ ਸਾਹਨੀ ਵੀ ਮੌਜੂਦ ਸਨ।ਭੁੰਦੜ ਤੇ ਸਰਨਾ ਨੇ ਆਪਣੇ ਆਪਣੇ ਸੰਬੋਧਨ ’ਚ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਪੰਜਾਬ ਅਤੇ ਸਿੱਖ ਕੌਮ ਨੂੰ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਨਸ਼ਿਆਂ ਨੇ ਨੌਜਵਾਨੀ ਨੂੰ ਤਬਾਹ ਕੀਤਾ ਹੈ, ਕਿਸਾਨ ਆਰਥਿਕ ਸੰਕਟ ਵਿੱਚੋਂ ਲੰਘ ਰਹੇ ਹਨ, ਬੰਦੀ ਸਿੰਘਾਂ ਦਾ ਮੁੱਦਾ ਅਣਸੁਲਝਿਆ ਪਿਆ ਹੈ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਅਜਿਹੇ ਹਾਲਾਤ ਵਿੱਚ ਪੰਥਕ ਪਾਰਟੀ ਦਾ ਕਮਜ਼ੋਰ ਹੋਣਾ ਕੌਮ ਦੇ ਹਿਤ ਵਿੱਚ ਨਹੀਂ ਸੀ। ਇਸ ਲਈ ਮਜ਼ਬੂਤ ਪੰਥਕ ਅਗਵਾਈ ਨੂੰ ਮੁੜ ਸਥਾਪਿਤ ਕਰਨ ਲਈ ਇਹ ਗੱਠਜੋੜ ਜ਼ਰੂਰੀ ਸੀ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਕੌਮ ਦਾ ਸਭ ਤੋਂ ਭਾਵੁਕ ਅਤੇ ਅਹਿਮ ਮੁੱਦਾ ਹੈ। ਇਸ ਮੁੱਦੇ ਦਾ ਹੱਲ ਕੇਂਦਰ ਸਰਕਾਰ ਨਾਲ ਗੱਲਬਾਤ ਅਤੇ ਤਾਲਮੇਲ ਰਾਹੀਂ ਹੀ ਨਿਕਲ ਸਕਦਾ ਹੈ ਅਤੇ ਕਿਸਾਨਾਂ ਦੇ ਭਵਿੱਖ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਦੇ ਮਸਲੇ ਕੇਂਦਰ ਨਾਲ ਬੈਠ ਕੇ ਹੱਲ ਕੀਤੇ ਜਾਣ।ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਪੰਜਾਬ ਦੀ ਅਗਵਾਈ ਪੰਥਕ ਪਾਰਟੀ ਦੇ ਹੱਥ ਵਿਚ ਹੀ ਰਹੇਗੀ ਅਤੇ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।