ਨੂਹੀਆਂਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਬੈਂਕਿੰਗ ਅਤੇ ਵਿੱਤੀ ਸਾਖਰਤਾ ਬਾਰੇ ਦਿੱਤੀ ਜਾਣਕਾਰੀ
ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਹੀਆਂਵਾਲੀ ਵਿਖੇ ਕਰਵਾਏ ਜਾ ਰਹੇ ਪੰਜ ਦਿਨਾਂ ਜੀਵਨ ਹੁਨਰ ਵਿਕਾਸ ਕੈਂਪ ਦੇ ਤੀਜੇ ਦਿਨ ਵਿੱਤੀ ਸਾਖਰਤਾ ਅਤੇ ਸਵੈ-ਨਿਰਭਰਤਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿੱਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਵਿਚ ਸਵੈ-ਨਿਰਭਰਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।
ਅਜੀਤ ਡੈਸਕ
29-11-2026