29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਤੇਜ਼ ਰਫ਼ਤਾਰ ਗੱਡੀ ਨੇ ਸੜਕ ਕਿਨਾਰੇ ਦੁਕਾਨਦਾਰ ਨੂੰ ਕੀਤਾ ਜ਼ਖ਼ਮੀ

ਨਵੀਂ ਦਿੱਲੀ, 28 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸੈਂਟਰਲ ਦਿੱਲੀ ਦੇ ਪਹਾੜਗੰਜ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸੜਕ ਕਿਨਾਰੇ ਮੌਜੂਦ ਇਕ ਪਾਨ-ਬੀੜੀ ਵੇਚਣ ਵਾਲੇ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 29-11-2026
ਨਵੀਂ ਦਿੱਲੀ, 28 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸੈਂਟਰਲ ਦਿੱਲੀ ਦੇ ਪਹਾੜਗੰਜ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸੜਕ ਕਿਨਾਰੇ ਮੌਜੂਦ ਇਕ ਪਾਨ-ਬੀੜੀ ਵੇਚਣ ਵਾਲੇ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਵਿਚ ਦੋ ਨਾਬਾਲਗਾਂ ਨੂੰ ਵੀ ਸੱਟਾਂ ਲੱਗੀਆਂ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੱਡੀ ਇਕ ਨਾਬਾਲਗ ਚਲਾ ਰਿਹਾ ਸੀ, ਜੋ ਕਿ ਹਾਦਸੇ ਤੋਂ ਬਾਅਦ ਉਸੇ ਸਮੇਂ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਨਾਬਾਲਗ ਦੀ ਪੁਲਿਸ ਤਲਾਸ਼ ਕਰ ਰਹੀ ਹੈ। ਪਾਨ-ਬੀੜੀ ਵੇਚਣ ਵਾਲੇ ਦਾ ਨਾਂਅ ਰਮੇਸ਼ (40) ਹੈ, ਜਿਸ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਡਾਕਟਰ ਇਸ ਦਾ ਇਲਾਜ ਕਰ ਰਹੇ ਹਨ। ਪੁਲਿਸ ਨੇ ਗੱਡੀ ਨੂੰ ਜ਼ਬਤ ਕਰ ਲਿਆ ਹੈ ਅਤੇ ਗੱਡੀ ਦੇ ਮਾਲਕ ਦਾ ਵੀ ਪੁਲਿਸ ਪਤਾ ਲਗਾ ਰਹੀ ਹੈ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਆਰੀਆਵਰਤ ਮਾਡਲ ਯੂਨਾਈਟਿਡ ਨੇਸ਼ਨਜ਼ ਦਾ ਪ੍ਰੋਗਰਾਮ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ ਲੋਕਤੰਤਰ ਨੂੰ ਮਜ਼ਬੂਤ ਕਰੇਗੀ : ਐਡਵੋਕੇਟ ਰਾਜੇਸ਼ ਸ਼ਰਮਾ ਪਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।