29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਆਰੀਆਵਰਤ ਮਾਡਲ ਯੂਨਾਈਟਿਡ ਨੇਸ਼ਨਜ਼ ਦਾ ਪ੍ਰੋਗਰਾਮ

ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ, ਤਰਕਸ਼ੀਲ ਸੋਚ, ਸੰਚਾਰ ਹੁਨਰ ਅਤੇ ਕੌਮਾਂਤਰੀ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰਨਾਲ ਵਿਖੇ ਆਰੀਆਵਰਤ ਮਾਡਲ ਯੂਨਾਈਟਿਡ ਨੇਸ਼ਨਜ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਮੁੱਖ ਸਲਾਹਕਾਰ ਮਾਨਸਵੀ ਰਾਓ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਛੇ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵਿਚ ਮਿਨਿਸਟਰੀ ਆਫ਼ ਮੈਜਿਕ, ਧਰਮ ਸਭਾ, ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ, ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ, ਪ੍ਰੈੱਸ ਅਤੇ ਚੇਤਨਾ ਸੰਕਟ ਸ਼ਾਮਿਲ ਸਨ।

ਪਿੰਡ ਕਾਲਾਂਵਾਲੀ ’ਚ ਸ਼ੱਕੀ ਹਾਲਾਤਾਂ ਵਿਚ ਦੋ ਨੌਜਵਾਨਾਂ ਦੀ ਮੌਤ 29-11-2026
ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ, ਤਰਕਸ਼ੀਲ ਸੋਚ, ਸੰਚਾਰ ਹੁਨਰ ਅਤੇ ਕੌਮਾਂਤਰੀ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰਨਾਲ ਵਿਖੇ ਆਰੀਆਵਰਤ ਮਾਡਲ ਯੂਨਾਈਟਿਡ ਨੇਸ਼ਨਜ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਮੁੱਖ ਸਲਾਹਕਾਰ ਮਾਨਸਵੀ ਰਾਓ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਛੇ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵਿਚ ਮਿਨਿਸਟਰੀ ਆਫ਼ ਮੈਜਿਕ, ਧਰਮ ਸਭਾ, ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ, ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ, ਪ੍ਰੈੱਸ ਅਤੇ ਚੇਤਨਾ ਸੰਕਟ ਸ਼ਾਮਿਲ ਸਨ। ਪ੍ਰੋਗਰਾਮ ਦਾ ਉਦਘਾਟਨ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਆਗੂ ਤ੍ਰਿਲੋਚਨ ਸਿੰਘ ਨੇ ਜੋਤ ਜਗਾ ਕੇ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਮੰਚਾਂ ਰਾਹੀਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਗਵਾਈ ਕਰਨ ਦੀ ਸਮਰੱਥਾ, ਵਿਚਾਰਾਂ ਦੀ ਸਪੱਸ਼ਟਤਾ ਅਤੇ ਵਿਸ਼ਵ ਪੱਧਰੀ ਸੋਚ ਵਿਕਸਿਤ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੀਆਂ ਰਾਜਨੀਤਕ, ਆਰਥਿਕ ਅਤੇ ਹੋਰ ਪ੍ਰਣਾਲੀਆਂ ਨੂੰ ਸਮਝਣ ਦਾ ਮੌਕਾ ਵੀ ਮਿਲਦਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਮੇਟੀਆਂ ਵਿਚ ਹਿੱਸਾ ਲੈਂਦਿਆਂ ਕੌਮੀ ਅਤੇ ਕੌਮਾਂਤਰੀ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਵਿਚਾਰ-ਵਟਾਂਦਰੇ, ਬਹਿਸ ਅਤੇ ਤਰਕਪੂਰਨ ਚਰਚਾ ਰਾਹੀਂ ਉਨ੍ਹਾਂ ਨੇ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਸਗੋਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲੱਭਣ ਦੀ ਕੋਸ਼ਿਸ਼ ਵੀ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਬੀਰ ਸਿੰਘ ਗੁਲਾਟੀ, ਡਿਪਟੀ ਡਾਇਰੈਕਟਰ ਸੁਪ੍ਰੀਤ ਕੌਰ ਅਤੇ ਹੈੱਡਮਿਸਟ੍ਰੈੱਸ ਕਵਿਤਾ ਅਗਰਵਾਲ ਵੀ ਮੌਜੂਦ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਪ੍ਰੋਗਰਾਮ ਦਾ ਸਮਾਪਤੀ ਸਮਾਰੋਹ ਅੱਜ ਨੂੰ ਹੋਵੇਗੀ, ਜਿਸ ਵਿਚ ਮੇਅਰ ਰੇਣੂ ਬਾਲਾ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਸਾਬਕਾ ਚੇਅਰਪਰਸਨ ਮੇਘਾ ਭੰਡਾਰੀ ਅਤੇ ਤਰਲੋਚਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚਣਗੇ।
ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਮਲਾ ਵਿਖੇ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਨੇ ਸੜਕ ਕਿਨਾਰੇ ਦੁਕਾਨਦਾਰ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।