30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਡਾ.ਗੁਰਿੰਦਰਜੀਤ ਸਿੰਘ ਭੁੱਲਰ ਨੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ

ਤਲਵੰਡੀ ਭਾਈ, 29 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਕੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ ।

ਅਜੀਤ ਡੈਸਕ 30-11-2026
ਤਲਵੰਡੀ ਭਾਈ, 29 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਡਾ.ਗੁਰਿੰਦਰਜੀਤ ਸਿੰਘ ਭੁੱਲਰ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਕੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ । ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਅਹੁਦਾ ਸੰਭਾਲਣ ਉਪਰੰਤ ਆਪਣੀ ਪਹਿਲੀ ਮੀਟਿੰਗ ਦੌਰਾਨ ਡਾ.ਭੁੱਲਰ ਨੇ ਸਮੂਹ ਸਟਾਫ਼ ਨੂੰ ਪੂਰੀ ਲਗਨ, ਮਿਹਨਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਆਸ ਪ੍ਰਗਟਾਈ ਕਿ ਡਾ.ਭੁੱਲਰ ਦੀ ਯੋਗ ਅਗਵਾਈ ਹੇਠ ਕਾਲਜ ਸਿੱਖਿਆ, ਖੇਡਾਂ ਅਤੇ ਹੋਰ ਵਿੱਦਿਅਕ ਖੇਤਰਾਂ ਵਿਚ ਨਵੀਆਂ ਬੁਲੰਦੀਆਂ ਹਾਸਲ ਕਰੇਗਾ। ਲੋਕਲ ਕਮੇਟੀ ਮੈਨੇਜਮੈਂਟ ਮੈਂਬਰ ਮਾਸਟਰ ਨਾਇਬ ਸਿੰਘ ਨੇ ਕਿਹਾ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੀ ਤਰੱਕੀ ਲਈ ਪ੍ਰਿੰਸੀਪਲ ਦੀ ਸੁਚੱਜੀ ਅਗਵਾਈ ਅਤੇ ਸਮੂਹ ਸਟਾਫ਼ ਦਾ ਆਪਸੀ ਸਹਿਯੋਗ ਬੇਹੱਦ ਅਹਿਮ ਹੁੰਦਾ ਹੈ। ਇਸ ਮੌਕੇ ਡਾ.ਗੁਰਿੰਦਰਜੀਤ ਸਿੰਘ ਭੁੱਲਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਾਲਜ ਦੀ ਬਿਹਤਰੀ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸੰਸਥਾ ਨੂੰ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਭੋਗਲ ਨੇ ਦਿੱਲੀ ’ਚ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ ਨੂੰ ਮੁੜ ਦੁਹਰਾਇਆ ਅਗਲੀ ਖ਼ਬਰ ਬੱਲਭਗੜ੍ਹ ਤੇ ਫਰੀਦਾਬਾਦ ’ਚ ਤਿਲਕ-ਜੰਞੂ ਰੱਖਿਅਕ ਯਾਤਰਾ ਦਾ ਨਿੱਘਾ ਸਵਾਗਤ- ਕਾਲਕਾ ਤੇ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।