ਪਰਗਟ ਸਿੰਘ ਹਿਮਾਚਲ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣ ਦੀ ਹਿੰਮਤ ਦਿਖਾਉਣ- ਵਿਜੇ ਸਾਂਪਲਾ
ਜਲੰਧਰ, 29 ਨਵੰਬਰ (ਸ਼ਿਵ )- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਪਰਗਟ ਸਿੰਘ ਨੂੰ ਨਸ਼ਿਆਂ ਦੇ ਮਾਮਲੇ ’ਤੇ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੁਆਰਾ ਲਗਾਇਆ ਦੋਸ਼ ਕਿ ‘ਡਬਲ ਇੰਜਣ ਦੀਆਂ ਸਰਕਾਰਾਂ ਵਿਚ ਮੈਡੀਕਲ ਨਸ਼ਿਆਂ ਦਾ ਉਤਪਾਦਨ ਹੋ ਰਿਹਾ ਹੈ ਅਤੇ ਇਹ ਦੂਜੇ ਸੂਬਿਆਂ ਵਿਚ ਵੇਚੇ ਜਾ ਰਹੇ ਹਨ’ ਸਰਾਸਰ ਝੂਠਾ ਅਤੇ ਬੇਬੁਨਿਆਦ ਹੈ ।
ਅਜੀਤ ਡੈਸਕ
30-11-2026