‘ ਸੰਡੇਜ਼ ਆਨ ਸਾਈਕਲ’ ਰੈਲੀ ’ਚ 118 ਨੌਜਵਾਨਾਂ ਨੇ ਭਰੀ ਫਿਟਨੈੱਸ ਦੀ ਉਡਾਰੀ
ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)- ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਤੇ ਨਿਯਮਿਤ ਸਰੀਰਕ ਕਸਰਤ ਪ੍ਰਤੀ ਜਾਗਰੂਕ ਕਰਨ ਲਈ ਫਿੱਟ ਇੰਡੀਆ ਮੁਹਿੰਮ ਤਹਿਤ ਮੇਰਾ ਯੁਵਾ ਭਾਰਤ ਕਰਨਾਲ ਵਲੋਂ ਐਤਵਾਰ ਨੂੰ ‘ਸੰਡੇਜ਼ ਆਨ ਸਾਈਕਲ’ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਖੇਡ ਅਧਿਕਾਰੀ ਦਫ਼ਤਰ ਅਤੇ ਰਾਇਲ ਸਾਈਕਲਿੰਗ ਕਲੱਬ ਦੇ ਸਹਿਯੋਗ ਨਾਲ ਸਵੇਰੇ 7 ਵਜੇ ਕਰਨ ਸਟੇਡੀਅਮ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ‘ਚ 118 ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)- ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਤੇ ਨਿਯਮਿਤ ਸਰੀਰਕ ਕਸਰਤ ਪ੍ਰਤੀ ਜਾਗਰੂਕ ਕਰਨ ਲਈ ਫਿੱਟ ਇੰਡੀਆ ਮੁਹਿੰਮ ਤਹਿਤ ਮੇਰਾ ਯੁਵਾ ਭਾਰਤ ਕਰਨਾਲ ਵਲੋਂ ਐਤਵਾਰ ਨੂੰ ‘ਸੰਡੇਜ਼ ਆਨ ਸਾਈਕਲ’ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਖੇਡ ਅਧਿਕਾਰੀ ਦਫ਼ਤਰ ਅਤੇ ਰਾਇਲ ਸਾਈਕਲਿੰਗ ਕਲੱਬ ਦੇ ਸਹਿਯੋਗ ਨਾਲ ਸਵੇਰੇ 7 ਵਜੇ ਕਰਨ ਸਟੇਡੀਅਮ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ‘ਚ 118 ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਖੇਡ ਅਧਿਕਾਰੀ ਸਤਵੀਰ ਸਿੰਘ ਅਤੇ ਰਾਇਲ ਸਾਈਕਲਿੰਗ ਕਲੱਬ ਦੇ ਪ੍ਰਧਾਨ ਰਾਜੀਵ ਓਹਰੀ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕਰੀਬ 5 ਕਿੱਲੋਮੀਟਰ ਲੰਮੀ ਇਹ ਰੈਲੀ ਕਰਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਐਨ. ਡੀ. ਆਰ. ਆਈ. ਚੌਕ, ਗੀਤਾ ਦੁਆਰ ਚੌਕ ਅਤੇ ਰਾਊਂਡ ਅਬਾਊਟ ਤੋਂ ਹੁੰਦੀ ਹੋਈ ਮੁੜ ਕਰਨ ਸਟੇਡੀਅਮ ਵਿਖੇ ਪਹੁੰਚੀ। ਰੈਲੀ ਰਾਹੀਂ ਨੌਜਵਾਨਾਂ ਨੇ ਲੋਕਾਂ ਨੂੰ ਤੰਦਰੁਸਤੀ ਅਪਣਾਉਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਖੇਡ ਅਧਿਕਾਰੀ ਸਤਵੀਰ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਈਕਲਿੰਗ ਸਰੀਰਕ ਸਿਹਤ ਨੂੰ ਬਿਹਤਰ ਬਣਾਉਣ ਦਾ ਸੌਖਾ ਅਤੇ ਪ੍ਰਭਾਵਸ਼ਾਲੀ ਸਾਧਨ ਹੈ। ਨੌਜਵਾਨਾਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸਾਈਕਲ ਚਲਾਉਂਦੇ ਸਮੇਂ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ, ਹੈਲਮਟ ਪਹਿਨਣ ਅਤੇ ਆਵਾਜਾਈ ਨਿਯਮਾਂ ਦਾ ਧਿਆਨ ਰੱਖਣ ਦੀ ਵੀ ਅਪੀਲ ਕੀਤੀ। ਇਸ ਮੌਕੇ ਮੇਰਾ ਯੁਵਾ ਭਾਰਤ ਕਰਨਾਲ ਦੀ ਜ਼ਿਲ੍ਹਾ ਯੁਵਾ ਅਧਿਕਾਰੀ ਅੰਜਲੀ ਚੌਧਰੀ ਨੇ ਕਿਹਾ ਕਿ ਸਾਈਕਲਿੰਗ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਇਹ ਅਨੁਸ਼ਾਸਨ, ਵਾਤਾਵਰਨ ਸੰਭਾਲ ਅਤੇ ਸਕਾਰਾਤਮਕ ਜੀਵਨ-ਸ਼ੈਲੀ ਅਪਣਾਉਣ ਦਾ ਵੀ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਸਮੇਤ ਸਮਾਜ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਸਾਰੇ ਭਾਗੀਦਾਰਾਂ ਨੂੰ ਨਸ਼ਾ ਮੁਕਤ ਭਾਰਤ ਦੀ ਸਿਰਜਣਾ ‘ਚ ਯੋਗਦਾਨ ਪਾਉਣ ਦੀ ਸਹੁੰ ਵੀ ਚੁਕਾਈ ਗਈ। ਨੌਜਵਾਨਾਂ ਨੇ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੇ ਅੰਤ ‘ਚ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਸਰਟੀਫਿਕੇਟ ਵੰਡੇ ਗਏ। ਇਸ ਦੇ ਨਾਲ ਹੀ ਉਨ੍ਹਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਪ੍ਰੋਗਰਾਮ ‘ਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਤੰਦਰੁਸਤੀ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਇਆ।