30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਹਾਂਵੀਰ ਜੈਅੰਤੀ 'ਤੇ ਪਾਬੰਦੀ ਦੇ ਬਾਵਜੂਦ ਜਲੰਧਰ 'ਚ ਹੋਈ ਆਂਡਾ-ਮੀਟ ਦੀ ਖੁੱਲ੍ਹੀ ਵਿਕਰੀ <br/>

ਅਜੀਤ ਡੈਸਕ 01-04-2026
ਮਕਸੂਦਾਂ, 31 ਮਾਰਚ (ਸੌਰਵ ਮਹਿਤਾ)-ਭਗਵਾਨ ਮਹਾਂਵੀਰ ਜੈਅੰਤੀ ਦੇ ਪਵਿੱਤਰ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਸਖ਼ਤ ਹੁਕਮਾਂ ਦੇ ਬਾਵਜੂਦ ਸ਼ਹਿਰ ਵਿੱਚ ਮੀਟ ਅਤੇ ਆਂਡਿਆਂ ਦੀ ਵਿਕਰੀ ਖੁੱਲ੍ਹੇਆਮ ਜਾਰੀ ਰਹਿਣ ਨਾਲ ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ 31 ਮਾਰਚ ਨੂੰ ਜਲੰਧਰ ਜ਼ਿਲ੍ਹੇ 'ਚ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਨਾਲ-ਨਾਲ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਅਤੇ ਰੇਹੜੀਆਂ 'ਤੇ ਵੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਸੀ ਪਰ ਹਕੀਕਤ ਇਸ ਦੇ ਉਲਟ ਨਜ਼ਰ ਆਈ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਛੋਟੇ ਤੋਂ ਲੈ ਕੇ ਵੱਡੇ ਰੈਸਟੋਰੈਂਟਾਂ ਤੱਕ ਆਂਡਾ-ਮੀਟ ਦੀ ਵਿਕਰੀ ਬਿਨਾਂ ਕਿਸੇ ਡਰ-ਖੌਫ ਦੇ ਜਾਰੀ ਰਹੀ | ਇੱਥੋਂ ਤੱਕ ਕਿ ਆਨਲਾਈਨ ਖਾਣਾ ਸਪਲਾਈ ਕਰਨ ਵਾਲੀਆਂ ਪ੍ਰਮੁੱਖ ਕੰਪਨੀਆਂ ਰਾਹੀਂ ਵੀ ਇਹ ਸਾਮਾਨ ਬੇਰੋਕਟੋਕ ਉਪਲਬਧ ਰਿਹਾ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਕੋਈ ਪ੍ਰਭਾਵਸ਼ਾਲੀ ਮਾਨੀਟਰਿੰਗ ਨਹੀਂ ਕੀਤੀ ਗਈ | ਸ਼ਹਿਰ ਵਾਸੀਆਂ 'ਚ ਵੀ ਇਸ ਮਾਮਲੇ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ | ਕੁਝ ਲੋਕਾਂ ਨੇ ਪ੍ਰਸ਼ਾਸਨਿਕ ਫੈਸਲੇ ਦੀ ਸ੍ਰੀਮਾਨਤਾ ਦਾ ਸਮਰਥਨ ਕੀਤਾ, ਜਦਕਿ ਹੋਰਾਂ ਨੇ ਇਸ ਦੀ ਲਾਗੂ ਕਰਨ ਦੀ ਪ੍ਰਕਿਰਿਆ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਿਰਫ਼ ਹੁਕਮ ਜਾਰੀ ਕਰਨਾ ਹੀ ਕਾਫ਼ੀ ਨਹੀਂ, ਸਖ਼ਤ ਕਾਰਵਾਈ ਵੀ ਜ਼ਰੂਰੀ ਹੈ |

ਪਿਛਲੀ ਖ਼ਬਰ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਿਲ 2 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਅੱਜ ਅਤੇ 4 ਅਪ੍ਰੈਲ ਨੂੰ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।