26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਪੱਕੇ ਮੋਰਚੇ ਵਿਚ ਵੱਡੀ ਸ਼ਮੂਲੀਅਤ ਦਾ ਐਲਾਨ

ਭੋਗਪੁਰ, 25 ਅਗਸਤ (ਕਮਲਜੀਤ ਸਿੰਘ ਡੱਲੀ)-ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਰ ਦੀ ਅਗਵਾਈ ਵਿੱਚ ਗੁਰਦੁਆਰਾ ਵਾਧੂ ਆਣਾ ਸਾਹਿਬ ਡੱਲੀ ਭੋਗਪੁਰ ਵਿਖੇ ਹੋਏ ਜਿਸ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਜੋ ਪੱਕਾ ਮੋਰਚਾ ਲਾਇਆ ਜਾ ਰਿਹਾ ਉਸ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਦੇ ਕਿਸਾਨੀ ਮੰਗਾਂ ਪ੍ਰਤੀ ਅਣਦੇਖੀ ਦੇ ਖਿਲਾਫ ਸੰਘਰਸ਼ ਨੂੰ ਹੋਰ ਮਜਬੂਤ ਕਰਨ ਦੀ ਲੋੜ ਹੈ ਜਥੇਬੰਦੀ ਨੇ ਫੈਸਲਾ ਕੀਤਾ ਕਿ ਇਕ ਸਤੰਬਰ ਨੂੰ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਵੱਡਾ ਕਾਫਲਾ ਲੈ ਕੇ ਚੰਡੀਗੜ੍ਹ ਪਹੁੰਚਣਗੇ ਆਗੂ।

ਅਜੀਤ ਡੈਸਕ 26-08-2026
ਭੋਗਪੁਰ, 25 ਅਗਸਤ (ਕਮਲਜੀਤ ਸਿੰਘ ਡੱਲੀ)-ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਰ ਦੀ ਅਗਵਾਈ ਵਿੱਚ ਗੁਰਦੁਆਰਾ ਵਾਧੂ ਆਣਾ ਸਾਹਿਬ ਡੱਲੀ ਭੋਗਪੁਰ ਵਿਖੇ ਹੋਏ ਜਿਸ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਜੋ ਪੱਕਾ ਮੋਰਚਾ ਲਾਇਆ ਜਾ ਰਿਹਾ ਉਸ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਦੇ ਕਿਸਾਨੀ ਮੰਗਾਂ ਪ੍ਰਤੀ ਅਣਦੇਖੀ ਦੇ ਖਿਲਾਫ ਸੰਘਰਸ਼ ਨੂੰ ਹੋਰ ਮਜਬੂਤ ਕਰਨ ਦੀ ਲੋੜ ਹੈ ਜਥੇਬੰਦੀ ਨੇ ਫੈਸਲਾ ਕੀਤਾ ਕਿ ਇਕ ਸਤੰਬਰ ਨੂੰ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਵੱਡਾ ਕਾਫਲਾ ਲੈ ਕੇ ਚੰਡੀਗੜ੍ਹ ਪਹੁੰਚਣਗੇ ਆਗੂ। ਮੀਟਿੰਗ ਵਿੱਚ ਸੂਬਾ ਵਾਈਸ ਪ੍ਰਧਾਨ ਰਵਿੰਦਰ ਪਾਲਸਿੰਘ ਡੱਲੀ, ਜਨਰਲ ਸੈਕਟਰੀ ਦਵਿੰਦਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਬਲਜੀਤ ਸਿੰਘ ਘੋੜਾਵਾਹੀ, ਬਲਾਕ ਦੇ ਪ੍ਰਧਾਨ ਨਰਿੰਦਰ ਪਾਲ ਸਿੰਘ, ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਦਰਾਵਾਂ, ਅਮਰੀਕ ਸਿੰਘ,ਹਰਵਿੰਦਰ ਪਾਲ ਸਿੰਘ ਦੀਦਾਰ ਸਿੰਘ, ਸੁਖਵਿੰਦਰ ਸਿੰਘ ਨੰਗਲ, ਬਾਬਾ ਬਲਵਿੰਦਰ ਸਿੰਘ, ਇਕਾਈ ਪ੍ਰਧਾਨ ਇੱਟਾਂ ਬੱਧੀ ਰਣਜੀਤ ਸਿੰਘ ਸਰਕਲ ਪ੍ਰਧਾਨ ਰੁਪਿੰਦਰ ਸਿੰਘ, ਜਲੋਵਾਲ ਕਲੋਨੀ ਲਵਪ੍ਰੀਤ ਸਿੰਘ,ਇਕਾਈ ਪ੍ਰਧਾਨ ਤਲਵੰਡੀ ਆਪਦਾਰ ਅਵਤਾਰ ਸਿੰਘ,ਜੰਡੀਰ ਬਾਬਾ ਹਰਚੰਦ ਸਿੰਘ,ਇਕਾਈ ਪ੍ਰਧਾਨ ਨੰਗਲ ਫੀਦਾ, ਮੈਂਬਰ ਹਰਜੀਤ ਸਿੰਘ ਦੂੜਾ, ਇਕਾਈ ਪ੍ਰਧਾਨ ਪਰਮਜੀਤ ਸਿੰਘ ਜਲਾਲਾਬਾਦ, ਪ੍ਰਧਾਨ ਅਮੋਲਕ ਸਿੰਘ ਜੀ ਤੇ ਸਰਦਾਰ ਹਰਭਜਨ ਸਿੰਘ ਡੱਲੀ, ਤਰਸੇਮ ਸਿੰਘ ਇਕਾਈ ਪ੍ਰਧਾਨ ਆਲਮਗੀਰ, ਸੁਖਵਿੰਦਰ ਸਿੰਘ ਦੁਲੀਕੇ, ਕਾਮਰੇਡ ਕਿਸ਼ਨ ਚੰਦ, ਮਲਕੀਤ ਸਿੰਘ ਦੁਲੀਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਜਾਪਿਤਾ ਬ੍ਰਹਮਾਕੁਮਾਰੀ ਵਿਦਿਆਲਿਆ ਸ਼ਾਹਕੋਟ ਵਿਖੇ ਉਤਸ਼ਾਹ ਨਾਲ ਮਨਾਇਆ ‘ ਰੱਖੜੀ ਉਤਸਵ ’ ਅਗਲੀ ਖ਼ਬਰ ਲੋਹੀਆਂ ਦੇ ਅਧਿਆਪਕ ਵੀ ‘ ਕੱਲ੍ਹ ਦੇ ਪੰਜਾਬ ਬੰਦ ’ ਮੌਕੇ ਜਾਣਗੇ ਸਮੂਹਿਕ ਛੁੱਟੀ ’ ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।