27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰਜਿੰਦਰ ਭੁੱਲਰ ਦੀ ਪੈਦਲ ਯਾਤਰਾ ਹੁਣ ਤੱਕ ਸ਼ਾਹਕੋਟ ਹਲਕੇ ਦੇ 93 ਪਿੰਡਾਂ ’ ਚ ਪਹੁੰਚੀ

ਸ਼ਾਹਕੋਟ, 26 ਅਗਸਤ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਦੀ ਮਜ਼ਬੂਤੀ ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਵਲੋਂ 7 ਅਗਸਤ ਨੂੰ ਸ਼ਾਹਕੋਟ ਹਲਕੇ ਦੇ ਪਿੰਡ ਬਾਦਸ਼ਾਹਪੁਰ ਤੋਂ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਹੁਣ ਤੱਕ 93 ਪਿੰਡਾਂ ਵਿਚ ਪਹੁੰਚ ਚੁੱਕੀ ਹੈ। ਭੁੱਲਰ ਦੀ ਅਗਵਾਈ ਹੇਠ ਚੱਲ ਰਹੀ ਇਸ ਪੈਦਲ ਯਾਤਰਾ ਦੌਰਾਨ ਉਹ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ।

ਪੈਦਲ ਯਾਤਰਾ ਦੌਰਾਨ ਰਜਿੰਦਰ ਸਿੰਘ ਭੁੱਲਰ ਸਾਬਕਾ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ ਕਰਦੇ ਹੋਏ ਪਿੰਡ ਦੇ ਲੋਕ। ਤਸਵੀਰ : ਦਲਜੀਤ ਸਿਘ ਸਚਦੇਵਾ 27-08-2026
ਸ਼ਾਹਕੋਟ, 26 ਅਗਸਤ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਦੀ ਮਜ਼ਬੂਤੀ ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਵਲੋਂ 7 ਅਗਸਤ ਨੂੰ ਸ਼ਾਹਕੋਟ ਹਲਕੇ ਦੇ ਪਿੰਡ ਬਾਦਸ਼ਾਹਪੁਰ ਤੋਂ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਹੁਣ ਤੱਕ 93 ਪਿੰਡਾਂ ਵਿਚ ਪਹੁੰਚ ਚੁੱਕੀ ਹੈ। ਭੁੱਲਰ ਦੀ ਅਗਵਾਈ ਹੇਠ ਚੱਲ ਰਹੀ ਇਸ ਪੈਦਲ ਯਾਤਰਾ ਦੌਰਾਨ ਉਹ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੇ ਹਨ। ਪਿੰਡਾਂ ਵਿਚ ਪਹੁੰਚਣ ਮੌਕੇ ਸਥਾਨਕ ਵਸਨੀਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪੈਦਲ ਯਾਤਰਾ ਦਾ ਮਕਸਦ ਸਿਰਫ਼ ਪਿੰਡਾਂ ਦਾ ਦੌਰਾ ਕਰਨਾ ਨਹੀਂ, ਸਗੋਂ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨਾ ਤੇ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋਣ ਦੀ ਲੋੜ ਹੈ ਅਤੇ ਇਸੇ ਉਦੇਸ਼ ਤਹਿਤ ਇਹ ਯਾਤਰਾ ਸ਼ੁਰੂ ਕੀਤੀ ਗਈ ਸੀ । ਇਹ 40 ਦਿਨਾਂ ਦੀ ਪੈਦਲ ਯਾਤਰਾ ਹਲਕਾ ਸ਼ਾਹਕੋਟ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਅੱਗੇ ਵਧ ਰਹੀ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ ਚ ਰੱਖੜੀ ਦੇ ਤਿਉਹਾਰ ਸੰਬੰਧੀ ਮੁਕਾਬਲੇ ਕਾਰਡ ਮੇਕਿੰਗ ਮੁਕਾਬਲੇ ’ਚੋਂ ਬਾਬਾ ਜ਼ੋਰ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੰਤ ਸੰਮੇਲਨ ਵਿਚ ਸੰਗਤ ਨੂੰ ਹੁੰਮ - ਹੁਮਾ ਕੇ ਪੁੱਜਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।