28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨਗਰ ਨਿਗਮ ਦੇ ਕਰਮਚਾਰੀ ਵੀ ਹੜਤਾਲ ’ਤੇ ਰਹੇ

ਜਲੰਧਰ, 27 ਅਗਸਤ (ਸ਼ਿਵ)- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਦੇ ਸਮਰਥਨ ਵਿੱਚ ਨਗਰ ਨਿਗਮ ਦੇ ਕਰਮਚਾਰੀਆਂ ਨੇ ਵੀ ਅੱਜ ਹੜਤਾਲ ਕੀਤੀ। ਡੀ.

ਅਜੀਤ ਡੈਸਕ 28-08-2026
ਜਲੰਧਰ, 27 ਅਗਸਤ (ਸ਼ਿਵ)- ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਦੇ ਸਮਰਥਨ ਵਿੱਚ ਨਗਰ ਨਿਗਮ ਦੇ ਕਰਮਚਾਰੀਆਂ ਨੇ ਵੀ ਅੱਜ ਹੜਤਾਲ ਕੀਤੀ। ਡੀ.ਏ. ਦੀ ਬਕਾਇਆ ਕਿਸ਼ਤ ਸਮੇਤ ਹੋਰ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਾ ਸਟਾਫ਼ ਕੰਮਕਾਜ ਤੋਂ ਦੂਰ ਰਿਹਾ। ਹੜਤਾਲ ਕਾਰਨ ਨਗਰ ਨਿਗਮ ਦਾ ਦਫ਼ਤਰ ਬੰਦ ਰਿਹਾ ਅਤੇ ਕੰਮਕਾਜ ਲਈ ਪਹੁੰਚੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਨਗਰ ਨਿਗਮ ਦਫ਼ਤਰ ਪਹੁੰਚੇ, ਪਰ ਕਰਮਚਾਰੀਆਂ ਦੇ ਹੜਤਾਲ ’ਤੇ ਹੋਣ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ।ਇਸ ਦੌਰਾਨ ਨਗਰ ਨਿਗਮ ਦਾ ਸੁਵਿਧਾ ਕੇਂਦਰ ਵੀ ਬੰਦ ਰਿਹਾ, ਜਿਸ ਕਾਰਨ ਵੱਖ-ਵੱਖ ਸੇਵਾਵਾਂ ਲਈ ਆਏ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੜਤਾਲ ਕਾਰਨ ਨਗਰ ਨਿਗਮ ਨਾਲ ਸਬੰਧਤ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਅਸਰ ਪਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਡੀਏ ਦੀ ਬਕਾਇਆ ਕਿਸ਼ਤ ਸਮੇਤ ਹੋਰ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਧਰ ਸ਼ਹਿਰ ਵਿਚ ਕੂੜਾ ਚੁੱਕਣ ਦਾ ਕੰਮ ਆਮ ਦਿਨਾਂ ਵਾਂਗ ਹੋਇਆ। ਦਫ਼ਤਰ ਵਿਚ ਕੁਝ ਅਫ਼ਸਰ ਮੌਜੂਦ ਸਨ।
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਸਕੂਲ , ਲੋਹਾਰਾਂ ਵਿਖੇ ਕਲਾਊਡ ਕੰਪਿਊਟਿੰਗ ਅਤੇ ਏਜੈਂਟਿਕ ਏ . ਆਈ . ’ ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਅਗਲੀ ਖ਼ਬਰ ਬੂਟਾ ਪਿੰਡ ਦੇ ਘਰ ’ਚ ਅਣਪਛਾਤੇ ਵਿਅਕਤੀਆਂ ਵਲੋਂ ਬਿਜਲੀ ਮੀਟਰ, ਟੀ.ਵੀ. ਸਮੇਤ ਸਾਮਾਨ ਦੀ ਭੰਨ-ਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।