ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਅਰਜਨ ਦੇਵ ਸਕੂਲ ਵਿਖੇ ਅਰਦਾਸ ਸਮਾਗਮ
ਕਰਤਾਰਪੁਰ, 29 ਅਗਸਤ (ਭਜਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜਲੰਧਰ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਦੇਖਰੇਖ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਬੇਨਤੀ ਕੀਤੀ ਤੇ ਕੜ੍ਹਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ | ਉਪਰੰਤ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਈ ਨਹੀਂ ਦਿੱਤੀ ਜਾ ਰਹੀ | ਇਸ ਸਮੇਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕਾਨੂੰਨ ਦੀ ਉਲੰਘਣਾ ਆਪ ਕਰ ਰਹੀਆਂ ਹਨ | ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਬੱਚੇ ਹਾਜ਼ਰ ਸਨ |
ਅਜੀਤ ਡੈਸਕ
30-08-2026