31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਾਸ਼ ਦੇ ਜਨਮ ਦਿਨ ਸਮਾਗਮ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ

ਸ਼ਾਹਕੋਟ, 30 ਅਗਸਤ (ਨਗਿੰਦਰ ਸਿੰਘ ਬਾਂਸਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਜਲੰਧਰ ਇਕਾਈ ਵਲੋਂ ਨਜ਼ਦੀਕੀ ਪਿੰਡ ਸਲੈਚਾਂ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜਸਪਾਲ ਸਿੰਘ ਸੰਢਾਂਵਾਲ, ਬਲਕਾਰ ਸਿੰਘ ਫਾਜ਼ਲਵਾਲ, ਮਨਜੀਤ ਸਿੰਘ ਸਾਹਬੀ, ਪਰਵਿੰਦਰ ਸਿੰਘ ਅਤੇ ਹਜੂਰਾ ਸਿੰਘ ਨੇ ਭਾਗ ਲਿਆ।

ਅਜੀਤ ਡੈਸਕ 31-08-2026
ਸ਼ਾਹਕੋਟ, 30 ਅਗਸਤ (ਨਗਿੰਦਰ ਸਿੰਘ ਬਾਂਸਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਜਲੰਧਰ ਇਕਾਈ ਵਲੋਂ ਨਜ਼ਦੀਕੀ ਪਿੰਡ ਸਲੈਚਾਂ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜਸਪਾਲ ਸਿੰਘ ਸੰਢਾਂਵਾਲ, ਬਲਕਾਰ ਸਿੰਘ ਫਾਜ਼ਲਵਾਲ, ਮਨਜੀਤ ਸਿੰਘ ਸਾਹਬੀ, ਪਰਵਿੰਦਰ ਸਿੰਘ ਅਤੇ ਹਜੂਰਾ ਸਿੰਘ ਨੇ ਭਾਗ ਲਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸ. ਚਾਹਲ ਨੇ ਦੱਸਿਆ ਕਿ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਉਸਦੇ ਦੋਸਤ ਹੰਸ ਰਾਜ ਦੀ ਯਾਦ ਵਿਚ ਪਿੰਡ ਤਲਵੰਡੀ ਸਲੇਮ ਵਿਚ ਉਸਾਰੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਵਿਚ ਝੂਲੇ ਲਗਾ ਕੇ ਕਥਿਤ ਕਬਜ਼ਾ ਕਰਨ ਦੇ ਮਨਸ਼ੇ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪਿੰਡ ਤਲਵੰਡੀ ਸਲੇਮ ਵਿਚ ਪਾਸ਼ ਦੇ ਮਨਾਏ ਜਾ ਰਹੇ ਜਨਮ ਦਿਵਸ ਸਮਾਗਮ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਯੂਨੀਅਨ ਆਗੂਆਂ ਤੇ ਵਰਕਰਾਂ ਵੱਲੋਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਜ਼ਿਲ੍ਹਾ ਹੈਂਡਕੁਆਟਰਾਂ ‘ਤੇ ਲਗਾਏ ਜਾ ਰਹੇ ਪੱਕੇ ਮੋਰਚਿਆਂ ਦੇ ਪ੍ਰੋਗਰਾਮ ਬਾਬਤ 31 ਅਗਸਤ ਨੂੰ ਮਲਸੀਆਂ ਵਿਖੇ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਅਗੂਆਂ ਨਾਲ ਮੀਟਿੰਗ ਨਾ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਲਈ ਜ਼ਬਰ ਤੇ ਧਮਕੀਆਂ ਦੇਣ ਦੀ ਨਿਖੇਧੀ ਕਰਦਿਆ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ‘ਚ ਕੀਤੇ ਜਾਣ ਵਾਲੇ ਹਰ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਵੀ ਕੀਤਾ ਗਿਆ।
ਪਿਛਲੀ ਖ਼ਬਰ ਸੜਕੀ ਹਾਦਸਿਆਂ ਤੋਂ ਬਚਣ ਲਈ ਸੰਜਮ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ - ਡਾ . ਪਿ੍ੰਸ ਰਸੂਲਪੁਰ ਅਗਲੀ ਖ਼ਬਰ ਮਹਿਤਪੁਰ ਵਿਚ ‘ ਮਿਸ਼ਨ ਕਲੀਨ ਪੰਜਾਬ ’ ਮੁਹਿੰਮ ਤਹਿਤ ਸਫ਼ਾਈ ਅਭਿਆਨ ਦੀ ਹਲਕਾ ਇੰਚਾਰਜ ਪਿੰਦਰ ਨੇ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।