31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਏ.ਐਸ.ਆਈ. ਗੁਰਨਾਮ ਸਿੰਘ ਦੀ ਅਗਵਾਈ ਹੇਠ ਨੂਰ ਮਹਿਲ ’ਚ ਕੱਟੇ ਚਲਾਨ

ਨੂਰਮਹਿਲ, 30 ਅਗਸਤ (ਤਜਿੰਦਰ ਕੁਮਾਰ)- ਇਲਾਕੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸੜਕੀ ਹਾਦਸਿਆਂ ‘ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵੱਲੋਂ ਸਖ਼ਤ ਰੁੱਖ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਏ.

ਅਜੀਤ ਡੈਸਕ 31-08-2026
ਨੂਰਮਹਿਲ, 30 ਅਗਸਤ (ਤਜਿੰਦਰ ਕੁਮਾਰ)- ਇਲਾਕੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸੜਕੀ ਹਾਦਸਿਆਂ ‘ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵੱਲੋਂ ਸਖ਼ਤ ਰੁੱਖ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਏ.ਐਸ.ਆਈ. ਗੁਰਨਾਮ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨੂਰਮਹਿਲ ਵਿਖੇ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਪੁਲਿਸ ਟੀਮ ਵਲੋਂ ਆਉਣ-ਜਾਣ ਵਾਲੇ ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲ ਗੱਡੀ ਦੇ ਜ਼ਰੂਰੀ ਕਾਗਜ਼ਾਤ, ਡਰਾਈਵਿੰਗ ਲਾਇਸੈਂਸ, ਜਾਂ ਪ੍ਰਦੂਸ਼ਣ ਸਰਟੀਫਿਕੇਟ ਅਧੂਰੇ ਸਨ, ਉਨ੍ਹਾਂ ਦੇ ਮੌਕੇ ‘ਤੇ ਹੀ ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਬਿਨਾਂ ਹੈਲਮਟ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਗਈ।
ਪਿਛਲੀ ਖ਼ਬਰ ਸੋਸ਼ਲ ਮੀਡੀਆ ਵਿਸ਼ਲੇਸ਼ਣ ਨਾਲ ਸਾਈਬਰ ਜਾਂਚ ਨੂੰ ਮਿਲੇਗੀ ਨਵੀਂ ਦਿਸ਼ਾ - ਧਨਪ੍ਰੀਤ ਕੌਰ ‘ਆਈ 4 ਸੀ’ ਦੇ ਸਹਿਯੋਗ ਨਾਲ ਕਰਵਾਇਆ... ਅਗਲੀ ਖ਼ਬਰ ਲੋਹੀਆਂ ਦੇ ਨੌਜਵਾਨ ਨੂੰ ਪਿੰਡ ਰਾਈਵਾਲ ਦੇ ਰਾਹ ’ ਚ ਘੇਰ ਕੇ ਲਾਈਆਂ ਸੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।