02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੀ. ਆਈ. ਏ. ਸਟਾਫ ਵਲੋਂ ਅੰਤਰਰਾਸ਼ਟਰੀ ਗਰੋਹ ਬੇਨਕਾਬ, 34.5 ਕਿੱਲੋ ਚਰਸ ਸਮੇਤ 3 ਗ੍ਰਿਫ਼ਤਾਰ

ਜਲੰਧਰ, 1 ਸਤੰਬਰ (ਜਤਿੰਦਰ ਪੰਮੀ)-ਸੀ. ਆਈ.

ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਜਤਿੰਦਰ ਪੰਮੀ)-ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਨਸ਼ਾ ਤਸਕਰੀ ’ਚ ਸ਼ਾਮਲ ਅੰਤਰਰਾਸ਼ਟਰੀ ਗਰੋਹ ਬੇਨਕਾਬ ਕਰਦਿਆਂ ਤਿੰਨ ਵਿਅਕਤੀਆਂ ਨੂੰ ਚਰਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਕ੍ਰਮਵਾਰ ਡੇਢ ਕਿੱਲੋ, 15 ਕਿੱਲੋ ਤੇ 18 ਕਿੱਲੋ ਕੁੱਲ 34.5 ਕਿੱਲੋ ਚਰਸ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਦੇਵਾਨੰਦ ਉਰਫ਼ ਨੰਦਾ ਵਾਸੀ ਦਕੋਹਾ, ਬੁੱਧ ਬਹਾਦੁਰ ਵਾਸੀ ਪਹਾੜੀ ਰੋਡ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਤੇ ਸੁਰਯਾਰਤੀ ਉਰਫ ਹਿਮ ਰਤੀ ਵਾਸੀ ਬਗਲੂ ਨੇਪਾਲ ਹਾਲ ਵਾਸੀ ਪਹਾੜੀ ਰੋਡ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. (ਇਨਵੈਸਟੀਗੇਸ਼ਨ) ਦੇਵ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਇੰਚਾਰਜ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਲੰਘੀ 28 ਅਗਸਤ ਨੂੰ ਦੇਵਾਨੰਦ ਉਰਫ ਨੰਦਾ ਨੂੰ ਕਾਬੂ ਕੀਤਾ ਸੀ, ਜਿਸ ਕੋਲ ਮੌਜੂਦ ਲਿਫਾਫੇ ਦੀ ਤਲਾਸ਼ੀ ਲੈਣ ’ਤੇ ਡੇਢ ਕਿੱਲੋ ਚਰਸ ਬਰਾਮਦ ਹੋਈ ਸੀ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸ ਨੇ ਖੁਲਾਸਾ ਕੀਤਾ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਟਾਂਡਾ ਵਿਖੇ ਰਹਿੰਦੇ ਦੋ ਨੇਪਾਲੀ ਵੀ ਸ਼ਾਮਲ ਹਨ। ਪੁਲਿਸ ਨੇ ਜਾਣਕਾਰੀ ਦੇ ਆਧਾਰ ’ਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕਰਦਿਆਂ ਬੁੱਧ ਬਹਾਦੁਰ ਤੇ ਸੁਰਯਾਰਤੀ ਉਰਫ ਹਿਮ ਰਤੀ ਨੂੰ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕਰ ਲਿਆ। ਦੋਵਾਂ ਮੁਲਜ਼ਮਾਂ ਕੋਲੋਂ ਵੀ ਪੁਲਿਸ ਨੂੰ 33 ਕਿੱਲੋ ਚਰਸ ਬਰਾਮਦ ਹੋਈ। ਇਸ ’ਤੇ ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਏ. ਡੀ. ਸੀ. ਪੀ. ਦੇਵ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇਵਾਨੰਦ ਉਰਫ ਨੰਦਾ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ ਜਦੋਂਕਿ ਨੇਪਾਲੀ ਵਿਅਕਤੀਆਂ ਵਿਰੁੱਧ ਕੋਈ ਕੇਸ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦਮੋਰੀਆ ਪੁਲ ਦਾ ਰਸਤਾ ਖੁੱਲ੍ਹਣ ਨਾਲ ਲੋਕਾਂ ਨੂੰ ਮਿਲੀ ਰਾਹਤ, ਕੰਮ ਅਜੇ ਵੀ ਅਧੂਰਾ ਅਗਲੀ ਖ਼ਬਰ ਨਿਗਮ ਵਲੋਂ ਭਾਜਪਾ ਇੰਚਾਰਜ ਦੇ ਸਵਾਗਤੀ ਬੋਰਡ ਉਤਾਰਨ ਦੇ ਵਿਰੋਧ ’ਚ ਭਾਜਪਾ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।