02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿੱਲੋਮੀਟਰ ਮੈਰਾਥਨ ਕਰਵਾਈ

ਜਲੰਧਰ, 1 ਸਤੰਬਰ (ਡਾ ਜਤਿੰਦਰ ਸਾਬੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫ਼ਾਰ ਇਕੁਐਲਿਟੀ’ 5 ਕਿੱਲੋਮੀਟਰ ਮੈਰਾਥਨ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਤੋਂ ਕਰਵਾਈ ਗਈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 02-09-2026
ਜਲੰਧਰ, 1 ਸਤੰਬਰ (ਡਾ ਜਤਿੰਦਰ ਸਾਬੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫ਼ਾਰ ਇਕੁਐਲਿਟੀ’ 5 ਕਿੱਲੋਮੀਟਰ ਮੈਰਾਥਨ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਤੋਂ ਕਰਵਾਈ ਗਈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌੜ ’ਚ 650 ਖਿਡਾਰੀਆਂ ਸਮੇਤ ਖੇਡ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਮੈਰਾਥਨ ਕਪੂਰਥਲਾ ਚੌਕ, ਵਰਕਸ਼ਾਪ ਚੌਕ ਅਤੇ ਡੀਏਵੀ ਕਾਲਜ ਫਲਾਈਓਵਰ ਤੋਂ ਹੁੰਦੀ ਹੋਈ ਮੁੜ ਕਾਲਜ ਵਿਖੇ ਪਹੁੰਚੀ। ਮੰਤਰੀ ਭਗਤ ਨੇ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਨੁਸਾਰ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਭਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਅਤੇ ਡੇਰਾ ਸੱਚਖੰਡ ਬੱਲਾਂ ਨੇੜੇ 11 ਏਕੜ ਵਿੱਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਲੜਕਿਆਂ ਵਿੱਚ ਜਸ਼ਨ, ਦੀਪਕ ਸਿੰਘ, ਰਣਜੋਤ ਸਿੰਘ, ਲਵਪ੍ਰੀਤ ਅਤੇ ਭਵਿਤ ਨੇ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਿਲ ਕੀਤੀਆਂ, ਜਦਕਿ ਲੜਕੀਆਂ ਵਿੱਚ ਹਰਮਿੰਦਰ ਕੌਰ, ਜਸਲੀਨ, ਹਰਣੂਰ, ਸੁਖਪ੍ਰੀਤ ਅਤੇ ਖ਼ਵਾਇਸ਼ ਨੇ ਚੋਟੀ ਦੇ ਪੰਜ ਸਥਾਨ ਪ੍ਰਾਪਤ ਕੀਤੇ। ਜੇਤੂ ਖਿਡਾਰੀਆਂ ਨੂੰ ਮੰਤਰੀ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਦਿਵਿਆ ਪੀ., ਐੱਸ.ਡੀ.ਐੱਮ. ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੂਥ ਸਰਵਿਸਿਜ਼ ਰਵੀ ਦਾਰਾ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਅਤੇ ਤੈਰਾਕੀ ਕੋਚ ਉਮੇਸ਼ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਵਲੋਂ 232 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ ਅਗਲੀ ਖ਼ਬਰ ਸਕਾਈਰਾਈਡਰਜ਼ ਵੈੱਲਫੇਅਰ ਸੁਸਾਇਟੀ ਵਲੋਂ ਬਜ਼ੁਰਗਾਂ ਲਈ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।