02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਉੱਘੇ ਕਾਰੋਬਾਰੀ ਇੰਦਰਜੀਤ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਸ. ਇੰਦਰਜੀਤ ਸਿੰਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਛੋਟੀ ਭੈਣ ਸ੍ਰੀਮਤੀ ਹਰਜੀਤ ਕੌਰ ਦਾ ਦਿਹਾਂਤ ਹੋ ਗਿਆ।

ਸ੍ਰੀਮਤੀ ਹਰਜੀਤ ਕੌਰ 02-09-2026
ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਸ. ਇੰਦਰਜੀਤ ਸਿੰਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਛੋਟੀ ਭੈਣ ਸ੍ਰੀਮਤੀ ਹਰਜੀਤ ਕੌਰ ਦਾ ਦਿਹਾਂਤ ਹੋ ਗਿਆ। ਉਹ 70 ਵਰ੍ਹਿਆਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ । ਉਨ੍ਹਾਂ ਅੱਜ ਦਿੱਲੀ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਆਖਰੀ ਸਾਹ ਲਿਆ। ਮ੍ਰਿਤਕ ਹਰਜੀਤ ਕੌਰ ਦਾ ਅੰਤਿਮ ਸੰਸਕਾਰ 2 ਸਤੰਬਰ ਦਿਨ ਬੁੱਧਵਾਰ ਨੂੰ ਸ਼ਾਮੀਂ 5 ਵਜੇ ਮਾਡਲ ਟਾਊਨ ਜਲੰਧਰ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ’ਚ ਪਿੱਛੇ ਪਤੀ ਜਗਦੀਪ ਸਿੰਘ ਸੇਠੀ, ਦੋ ਬੇਟੀਆਂ ਤੇ ਇਕ ਬੇਟਾ ਹੈ। ਦੱਸਣਯੋਗ ਹੈ ਕਿ ਸ੍ਰੀਮਤੀ ਹਰਜੀਤ ਕੌਰ ਡਾਕਟਰ ਪੁਨੀਤ ਸਿੰਘ ਸੇਠੀ ਦੇ ਸਤਿਕਾਰਯੋਗ ਚਾਚੀ ਜੀ ਅਤੇ ਗੋਬਿੰਦਦੀਪ ਸਿੰਘ ਸੇਠੀ (ਕੈਨੇਡਾ) ਦੇ ਮਾਤਾ ਜੀ ਸਨ । ਇਸ ਦੌਰਾਨ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਦੇ ਹੋਰਨਾਂ ਵਰਗਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ੍ਰੀਮਤੀ ਹਰਜੀਤ ਕੌਰ ਦੀ ਮੌਤ ’ਤੇ ਉਨ੍ਹਾਂ ਦੇ ਭਰਾ ਇੰਦਰਜੀਤ ਸਿੰਘ ਅਤੇ ਸਮੂਹ ਸੇਠੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਪਿਛਲੀ ਖ਼ਬਰ ਸੰਤੋਸ਼ੀ ਨਗਰ ਰੋਡ ’ਤੇ ਸੜਕ ਕਿਨਾਰੇ ਪਈ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਵਿਵਾਦਾਂ ’ਚ ਘਿਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।