06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ਿਲ੍ਹੇ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਹੋਈ 8

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਸਵਾਈਨ ਫਲੂ ਦਾ ਇਕ ਹੋਰ ਮਰੀਜ਼ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ। ਓਧਰ ਬੀਤੇ ਦਿਨ ਸਵਾਈਨ ਫਲੂ ਦੇ ਸ਼ੱਕੀ 85 ਸਾਲਾ ਮਰੀਜ਼ ਦੀ ਮੌਤ ਹੋਣ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਉਸ ਦੀ ਮੌਤ ਦਾ ਰੀਵਿਊ ਕਰਨ ਲਈ ਕਮੇਟੀ ਬਣਾਈ ਗਈ ਹੈ।

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਸਵਾਈਨ ਫਲੂ ਦਾ ਇਕ ਹੋਰ ਮਰੀਜ਼ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ। ਓਧਰ ਬੀਤੇ ਦਿਨ ਸਵਾਈਨ ਫਲੂ ਦੇ ਸ਼ੱਕੀ 85 ਸਾਲਾ ਮਰੀਜ਼ ਦੀ ਮੌਤ ਹੋਣ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਹੋਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਉਸ ਦੀ ਮੌਤ ਦਾ ਰੀਵਿਊ ਕਰਨ ਲਈ ਕਮੇਟੀ ਬਣਾਈ ਗਈ ਹੈ। ਸ਼ਨਿਚਰਵਾਰ ਨੂੰ ਨਵਾਂ ਮਰੀਜ਼ ਫਗਵਾੜਾ ਤੋਂ ਸਾਹਮਣੇ ਆਇਆ ਹੈ ਜੋ ਕਿ ਉਥੇ ਖੰਘ, ਜੁਕਾਮ ਤੇ ਬੁਖਾਰ ਕਾਰਨ ਇਲਾਜ ਲਈ ਦਾਖਲ ਸੀ। ਉਸ ਦੇ ਸੈਂਪਲ ਜਾਂਚ ਲਈ ਭੇਜਿਆ ਗਿਆ ਸੀ ਜੋ ਕਿ ਪਾਜ਼ੀਟਿਵ ਪਾਇਆ ਗਿਆ ਹੈ। ਓਧਰ ਮਰਨ ਵਾਲੇ ਮਰੀਜ਼ ਦੀ ਪਛਾਣ ਤਾਜਪੁਰ ਵਾਸੀ ਵਜੋਂ ਦੱਸੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਮਰਨ ਵਾਲਾ ਮਰੀਜ਼ 85 ਸਾਲ ਦਾ ਬਜ਼ੁਰਗ ਸੀ, ਜਿਸ ਨੂੰ ਬੁਢਾਪੇ ਕਾਰਨ ਹੋਰ ਵੀ ਕਈ ਰੋਗ ਸਨ, ਜਿਸ ਕਾਰਨ ਉਸ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਾਉਣ ਲਈ ਰਿਵਿਊ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਏ ਨਵੇਂ ਮਰੀਜ਼ ਨੂੰ ਹੋਮ ਆਈਸੋਲੇਸ਼ਨ ’ਚ ਰੱਖਿਆ ਗਿਆ ਹੈ। ਓਧਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਬਿਮਾਰੀ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ’ਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬਿਜਲੀ ਕੱਟਾਂ ਲਈ ਭਾਜਪਾ ਨੇ ‘ਆਪ’ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ­ ਅਗਲੀ ਖ਼ਬਰ ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।