06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਰਕਸ਼ਾਪ ਚੌਕ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, 3 ਜ਼ਖ਼ਮੀ

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਸ਼ਨਿਚਰਵਾਰ ਸਵੇਰੇ ਤੜਕੇ ਵਰਕਸ਼ਾਪ ਚੌਕ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਸ਼ਨਿਚਰਵਾਰ ਸਵੇਰੇ ਤੜਕੇ ਵਰਕਸ਼ਾਪ ਚੌਕ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਰਾਕੇਸ਼ ਅਰੋੜਾ ਵਾਸੀ ਭਗਤ ਸਿੰਘ ਕਾਲੋਨੀ ਵਜੋਂ ਹੋਈ ਜੋ ਕਿ ਟੈਂਟ ਹਾਊਸ ਦਾ ਕੰਮ ਕਰਦਾ ਸੀ। ਪੁਲਿਸ ਨੇ ਇਸ ਮਾਮਲੇ ’ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਜਦੋਂਕਿ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਸਵੇਰੇ ਤੜਕੇ ਕਰੀਬ 3.15 ਵਜੇ ਵਾਪਰਿਆ ਜਦੋਂਕਿ ਟੈਂਟ ਹਾਊਸ ਦਾ ਕੰਮ ਕਰਨ ਵਾਲੇ ਰਾਕੇਸ਼ ਅਰੋੜਾ ਤੇ ਡਰਾਈਵਰ ਲੱਕੀ ਪ੍ਰੋਗਰਾਮ ਤੋਂ ਵਾਪਸ ਆਪਣੇ ਛੋਟੇ ਹਾਥੀ ’ਚ ਸਾਮਾਨ ਰੱਖ ਕੇ ਗਾਜ਼ੀਗੁੱਲਾ ਰੋਡ ਨੂੰ ਜਾ ਰਹੇ ਸਨ। ਜਦੋਂ ਕਪੂਰਥਲਾ ਚੌਕ ਵਲੋਂ ਵਰਕਸ਼ਾਪ ਚੌਕ ਕੋਲ ਪੁੱਜੇ ਤਾਂ ਮਕਸੂਦਾਂ ਵਲੋਂ ਆ ਰਹੀ ਤੇਜ਼ ਰਫ਼ਤਾਰ ਬੈਲੀਨੋ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਛੋਟਾ ਹਾਥੀ ਪਲਟ ਗਿਆ, ਜਿਸ ਕਾਰਨ ਰਾਕੇਸ਼ ਅਰੋੜਾ ਤੇ ਲੱਕੀ ਗੰਭੀਰ ਜ਼ਖ਼ਮੀ ਹੋ ਗਏ ਜਦੋਂਕਿ ਕਾਰ ਸਵਾਰਾਂ ਨੂੰ ਸੱਟਾਂ ਲੱਗੀਆਂ। ਜਾਣਕਾਰੀ ਮਿਲਣ ’ਤੇ ਥਾਣਾ-2 ਦੇ ਹੌਲਦਾਰ ਅਮਰਜੀਤ ਸਿੰਘ ਮੁਲਾਜ਼ਮ ਸਾਥੀਆਂ ਨਾਲ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਰਾਕੇਸ਼ ਅਰੋੜਾ ਦੀ ਮੌਤ ਹੋ ਗਈ ਜਦੋਂਕਿ ਲੱਕੀ ਦਾ ਇਲਾਜ ਚੱਲ ਰਿਹਾ ਹੈ। ਓਧਰ ਬੈਲੀਨੋ ਕਾਰ ਸਵਾਰ ਵੀ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹਨ। ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਥਾਣਾ ਮੁਖੀ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ: ਅਗਲੀ ਖ਼ਬਰ ਬਿਜਲੀ ਕੱਟਾਂ ਲਈ ਭਾਜਪਾ ਨੇ ‘ਆਪ’ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ­

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।