07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਸਾਰੇ ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਵੱਖ-ਵੱਖ ਅਹੁਦਿਆਂ ਵਾਸਤੇ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੇ ਕਾਗਜ਼ਾਂ ਦੀ ਸ਼ਨਿਚਰਵਾਰ ਨੂੰ ਚੋਣ ਕਮੇਟੀ ਦੇ ਰਿਟਰਨਿੰਗ ਅਫਸਰਾਂ ਵਲੋਂ ਦੁਪਹਿਰ 1 ਤੋਂ 2 ਵਜੇ ਤਕ ਪੜਤਾਲ ਕੀਤੀ ਗਈ। ਪੜਤਾਲ ਦੌਰਾਨ ਸਾਰੇ ਹੀ ਉਮੀਦਵਾਰਾਂ ਨੇ ਕਾਗਜ਼ ਸਹੀ ਪਾਏ ਗਏ।

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਵੱਖ-ਵੱਖ ਅਹੁਦਿਆਂ ਵਾਸਤੇ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੇ ਕਾਗਜ਼ਾਂ ਦੀ ਸ਼ਨਿਚਰਵਾਰ ਨੂੰ ਚੋਣ ਕਮੇਟੀ ਦੇ ਰਿਟਰਨਿੰਗ ਅਫਸਰਾਂ ਵਲੋਂ ਦੁਪਹਿਰ 1 ਤੋਂ 2 ਵਜੇ ਤਕ ਪੜਤਾਲ ਕੀਤੀ ਗਈ। ਪੜਤਾਲ ਦੌਰਾਨ ਸਾਰੇ ਹੀ ਉਮੀਦਵਾਰਾਂ ਨੇ ਕਾਗਜ਼ ਸਹੀ ਪਾਏ ਗਏ। ਇਸੇ ਦੌਰਾਨ 2 ਤੋਂ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਪਰ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ। ਨਾਮਜ਼ਦਗੀਆਂ ਦੀ ਪੜਤਾਲ ਤੇ ਕਾਗਜ਼ ਵਾਪਸ ਲੈਣ ਦੀ ਸਮਾਂ ਹੱਦ ਤੋਂ ਬਾਅਦ ਹੁਣ ਬਾਰ ਐਸੋਸੀਏਸ਼ਨ ਦੇ ਵੱਖ-ਵੱਖ ਅਹੁਦਿਆਂ ਲਈ 28 ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਐਡਵੋਕੇਟ ਮਧੂ ਰਚਨਾ ਨੇ ਦੱਸਿਆ ਕਿ ਚੋਣਾਂ ਲੜਨ ਵਾਲੇ ਉਮੀਦਵਾਰਾਂ ਵਿਚੋਂ ਪ੍ਰਧਾਨਗੀ ਦੇ ਅਹੁਦੇ ਲਈ 3 ਉਮੀਦਵਾਰਾਂ ’ਚ ਰਾਜਿੰਦਰ ਕੁਮਾਰ, ਰਤਨ ਦੂਆ ਤੇ ਤਰਸੇਮ ਸਿੰਘ ਟਾਕ, ਸੀਨੀਅਰ ਵਾਈਸ ਪ੍ਰਧਾਨ ਦੇ ਅਹੁਦੇ ਲਈ ਕੁਨਾਲ ਗੋਇਲ ਤੇ ਸੰਨੀ ਕੁਮਾਰ, ਜੂਨੀਅਰ ਵਾਈਸ ਪ੍ਰਧਾਨ ਦੇ ਅਹੁਦੇ ਲਈ ਹਰਮਨਪ੍ਰੀਤ ਸਿੰਘ ਜੌਹਲ, ਪ੍ਰਦੀਪ ਕੁਮਾਰ ਸ਼ਰਮਾ ਤੇ ਰੋਬਿਨ ਸੇਠੀ, ਵਾਈਸ ਪ੍ਰਧਾਨ (ਮਹਿਲਾ) ਦੇ ਅਹੁਦੇ ਲਈ ਛਾਇਆ ਖੁੱਲਰ ਤੇ ਸੁਦੇਸ਼ ਕੁਮਾਰੀ, ਸਕੱਤਰ ਦੇ ਅਹੁਦੇ ਲਈ ਅਮਰਿੰਦਰ ਸਿੰਘ ਥਿੰਦ ਤੇ ਰਾਕੇਸ਼ ਧੀਰ, ਜੁਆਇੰਟ ਸੈਕਟਰੀ ਦੇ ਅਹੁਦੇ ਲਈ ਧੀਰਜ ਕੁਮਾਰ ਭਗਤ ਤੇ ਕ੍ਰਿਸ਼ਨ ਕੁਮਾਰ ਸ਼ਰਮਾ, ਸਹਾਇਕ ਸਕੱਤਰ ਦੇ ਅਹੁਦੇ ਲਈ ਮਧੂ ਬਾਲਾ ਸ਼ਰਮਾ ਤੇ ਰਵੀਨਾ ਸੇਠੀ ਜਦੋਂਕਿ ਕਾਰਜਕਾਰੀ ਮੈਂਬਰਾਂ ਲਈ ਅਨੂ ਸੋਢੀ, ਅਪੂਰਵਾ ਬਖਸ਼ੀ, ਐਰਿਕ ਕੁਮਾਰ, ਅਸ਼ਵਨੀ ਦਾਦਰਾ, ਬਲਵਿੰਦਰ ਕੌਰ, ਹਿਤੇਨ, ਮਾਨਵੀ ਉੱਪਲ, ਮੋਹਿਤ ਸੇਪਲਾ, ਨਵਨੀਤ ਕੌਰ, ਰੋਹਿਤ ਮਸੀਹ, ਰੋਹਨ ਕਾਂਤ ਤੇ ਤਜਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਰ ਐਸੋਸੀਏਸ਼ਨ ਦੇ ਉਕਤ ਅਹੁਦਿਆਂ ਲਈ ਵੋਟਾਂ 11 ਸਤੰਬਰ ਨੂੰ ਬਾਰ ਰੂਮ ਵਿੱਚ ਪੈਣਗੀਆਂ।
ਪਿਛਲੀ ਖ਼ਬਰ ਲਾਂਬੜਾ ਵਿਖੇ ਬੇਸਹਾਰਾ ਪਸ਼ੂਆਂ ਦੇ ਝੁੰਡ ਨਾਲ ਕਾਰ ਟਕਰਾਈ ਅਗਲੀ ਖ਼ਬਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਗੁਰਮਿਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।