06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਮਨਾਇਆ ਅਧਿਆਪਕ ਦਿਵਸ

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)–ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਅਧਿਆਪਕ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)–ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਿਖੇ ਅਧਿਆਪਕ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਸਟਾਫ਼ ਵੱਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਗੁਲਦਸਤਾ ਦੇ ਕੇ ਨਿੱਘਾ ਸੁਆਗਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਅਧਿਆਪਕਾਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਭਾਸ਼ਣ, ਕਵਿਤਾ, ਲੋਕ ਗੀਤ ਅਤੇ ਤੰਬੋਲਾ ਆਦਿ ਖੇਡਾਂ ਨਾਲ ਆਪਣਾ ਗਿਆਨ ਤੇ ਮਨੋਰੰਜਨ ਵਧਾਇਆ ਗਿਆ। ਜ਼ਿਕਰਯੋਗ ਹੈ ਕਿ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਆਪਣੇ ਭਾਸ਼ਣ , ਕਵਿਤਾ ਅਤੇ ਸਮੂਹ ਗਾਇਨ ਰਾਹੀਂ ਅਧਿਆਪਕ ਦਿਵਸ ਦੀ ਮਹੱਤਤਾ ਦੱਸਦੇ ਹੋਏ ਆਪਣੇ ਵਿਚਾਰਾਂ ਰਾਹੀਂ ਅਧਿਆਪਕਾਂ ਦਾ ਸ਼ੁਕਰਾਨਾ ਕੀਤਾ । ਪ੍ਰਧਾਨ ਮਹਿੰਦਰਜੀਤ ਸਿੰਘ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਪ੍ਰਿੰਸੀਪਲ ਤੇ ਵਾਈਸ ਪ੍ਰਿੰਸੀਪਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਸਾਰਾ ਪ੍ਰੋਗਰਾਮ ਉਲੀਕਿਆ। ਪ੍ਰੋਗਰਾਮ ਦੇ ਅੰਤ ਵਿੱਚ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਸਾਰੇ ਖ਼ਾਸ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ ਕਪੂਰਥਲਾ ਗਰੁੱਪ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਤੇ ਲਖਬੀਰ ਸਿੰਘ ਛਾਬੜਾ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਨੌਜਵਾਨ ਮੋਹਨਜੀਤ ਸਿੰਘ ’ਤੇ ਹੋਇਆ ਅਣਮਨੁੱਖੀ ਤਸ਼ੱਦਦ ਸ਼ਰਮਸਾਰ ਕਰਨ ਵਾਲਾ-ਸਿੱਖ ਤਾਲਮੇਲ ਕਮੇਟੀ ਅਗਲੀ ਖ਼ਬਰ ਪਿੰਡ ਹਮੀਰੀ ਖੇੜਾ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।