ਨਸ਼ੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੇਗੀ ਭਾਜਪਾ, ਮੋਦੀ ਦੇ ਜਨਮ ਦਿਨ ’ਤੇ ਸੇਵਾ ਦਾ ਸੰਕਲਪ - ਅਸ਼ੋਕ ਸਰੀਨ ਹਿੱਕੀ
ਜਲੰਧਰ, 6 ਸਤੰਬਰ (ਸ਼ਿਵ )- ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਹੁਣ ਜਨਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮਦਿਨ ਨੂੰ ਸੇਵਾ ਅਤੇ ਸਮਰਪਣ ਦੇ ਰੂਪ ਵਿੱਚ ਮਨਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ ਪ੍ਰਸਤਾਵਿਤ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਜਲੰਧਰ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ।
ਅਜੀਤ ਡੈਸਕ
07-09-2026