08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਫਰੀਦਪੁਰ ’ਚ ਪੀਰ ਬਾਬਾ ਬੁੱਢੇ ਸ਼ਾਹ ਦਰਬਾਰ ਦਾ ਜੋੜ ਮੇਲਾ ਮਨਾਇਆ ਅਜਿਹੇ ਪੁਰਾਤਨ ਸੂਫ਼ੀ ਦਰਬਾਰਾਂ ਦੇ ਮੇਲੇ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦੇ ਹਨ - ਵਿਧਾਇਕ ਬਲਕਾਰ ਸਿੰਘ

ਕਿਸ਼ਨਗੜ੍ਹ, 7 ਸਤੰਬਰ (ਹੁਸਨ ਲਾਲ)-ਕਿਸ਼ਨਗੜ੍ਹ - ਕਰਤਾਰਪੁਰ ਰੋਡ ’ਤੇ ਸਥਿਤ ਪਿੰਡ ਫਰੀਦਪੁਰ ਵਿਖੇ ਸੂਫ਼ੀ ਦਰਬਾਰ ਪੀਰ ਬਾਬਾ ਬੁੱਢੇ ਸ਼ਾਹ ਦਾ ਸਾਲਾਨਾ ਜੋੜ ਮੇਲਾ, ਦਰਬਾਰ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਫਰੀਦਪੁਰ ਦੇ ਸਾਂਝੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਮੇਲੇ ਦੇ ਪਹਿਲੇ ਦਿਨ ਸੰਗਤਾਂ ਦੀ ਹਾਜ਼ਰੀ ’ਚ ਪ੍ਰਬੰਧਕਾਂ ਵਲੋਂ ਝੰਡੇ ਤੇ ਚਾਦਰ ਪੋਸ਼ੀ ਦੀ ਰਸਮ ਅਦਾ ਕੀਤੀ ਗਈ ਉਪਰੰਤ ਗਾਇਕ ਕਲੇਰ ਅਜੇ ਵਲੋਂ ਧਾਰਮਿਕ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ ਗਈ ਅਤੇ ਸ਼ਾਮ ਨੂੰ ਪ੍ਰਸਿੱਧ ਕਵਾਲ ਰਣਵੀਰ ਅਲੀ ਐਂਡ ਪਾਰਟੀ ਵਲੋਂ ਸੂਫੀਆਨਾ ਕਵਾਲੀਆਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 08-09-2026
ਕਿਸ਼ਨਗੜ੍ਹ, 7 ਸਤੰਬਰ (ਹੁਸਨ ਲਾਲ)-ਕਿਸ਼ਨਗੜ੍ਹ - ਕਰਤਾਰਪੁਰ ਰੋਡ ’ਤੇ ਸਥਿਤ ਪਿੰਡ ਫਰੀਦਪੁਰ ਵਿਖੇ ਸੂਫ਼ੀ ਦਰਬਾਰ ਪੀਰ ਬਾਬਾ ਬੁੱਢੇ ਸ਼ਾਹ ਦਾ ਸਾਲਾਨਾ ਜੋੜ ਮੇਲਾ, ਦਰਬਾਰ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਫਰੀਦਪੁਰ ਦੇ ਸਾਂਝੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਮੇਲੇ ਦੇ ਪਹਿਲੇ ਦਿਨ ਸੰਗਤਾਂ ਦੀ ਹਾਜ਼ਰੀ ’ਚ ਪ੍ਰਬੰਧਕਾਂ ਵਲੋਂ ਝੰਡੇ ਤੇ ਚਾਦਰ ਪੋਸ਼ੀ ਦੀ ਰਸਮ ਅਦਾ ਕੀਤੀ ਗਈ ਉਪਰੰਤ ਗਾਇਕ ਕਲੇਰ ਅਜੇ ਵਲੋਂ ਧਾਰਮਿਕ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਗਵਾਈ ਗਈ ਅਤੇ ਸ਼ਾਮ ਨੂੰ ਪ੍ਰਸਿੱਧ ਕਵਾਲ ਰਣਵੀਰ ਅਲੀ ਐਂਡ ਪਾਰਟੀ ਵਲੋਂ ਸੂਫੀਆਨਾ ਕਵਾਲੀਆਂ ਪੇਸ਼ ਕੀਤੀਆਂ ਗਈਆਂ। ਮੇਲੇ ਦੇ ਦੂਸਰੇ ਦਿਨ ਸਾਹਿਬ ਹੀਰ ਮਿਊਜ਼ਿਕਲ ਗਰੁੱਪ ਵਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਪੰਮੀ ਨਕਾਲ ਐਂਡ ਪਾਰਟੀ ਦੇ ਨਕਾਲ ਕਲਾਕਾਰਾਂ ਵਲੋ ਸੂਫੀ ਤੇ ਸੱਭਿਆਚਾਰਕ ਗੀਤਾਂ ਦੀਆਂ ਕੋਰੀਓਗਰਾਫੀਆਂ ਦੇ ਬੇਹਤਰੀਨ ਪੇਸ਼ਕਾਰੀ ਨਾਲ ਹਾਜ਼ਰੀਨ ਸੰਗਤਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਕਾਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਗ੍ਰਾਮ ਪੰਚਾਇਤ ਫਰੀਦਪੁਰ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਅਤੇ 2 ਲੱਖ ਰੁਪਏ ਦਰਬਾਰ ਦੀ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਅਜਿਹੇ ਪੁਰਾਤਨ ਸੂਫੀ ਮੇਲੇ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਜੋ ਸਾਡੀ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵਧੇਰੇ ਮਜਬੂਤ ਬਣਾਉਂਦੇ ਹਨ। ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਹੋਏ ਗਾਇਕ ਕਲਾਕਾਰਾਂ, ਦਾਨੀ ਸੱਜਣਾਂ ਅਤੇ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕਮਲਜੀਤ ਮੰਗਾ, ਸਰਪੰਚ ਗੁਰਦੀਪ ਕੌਰ, ਗੁਰਬਖਸ਼ ਕੌਰ, ਭੁਪਿੰਦਰ ਕੁਮਾਰ, ਕੁਲਵਿੰਦਰ ਕੌਰ, ਸਤਨਾਮ ਚੰਦ (ਸਾਰੇ ਪੰਚ) ਸਾਬਕਾ ਸਰਪੰਚ ਮਾ. ਕੁੰਦਨ ਲਾਲ, ਨੰਬਰਦਾਰ ਜਸਵਿੰਦਰ ਸਿੰਘ, ਪਾਖਰ ਚੰਦ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਅਸ਼ੋਕ ਕੁਮਾਰ, ਕਪਿਲ ਦੇਵ, ਸਾਬਕਾ ਸਰਪੰਚ ਪਰਮਜੀਤ ਕੁਮਾਰ, ਸ਼ਗਲੀ ਰਾਮ, ਇੰਦਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਸ਼ਾਹਕੋਟ ਦੇ ਮੁੱਢਲੇ ਤੇ ਸੀਨੀਅਰ ਆਗੂਆਂ ਵਲੋਂ ‘ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ’ ਨਾਲ ਮੁਲਾਕਾਤ... ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਦੇ ਬੱਚਿਆਂ ’ਚ ‘ਫੈਂਸੀ ਡਰੈੱਸ ਗਤੀਵਿਧੀ’ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।