10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ-ਪਵਨ ਕੁਮਾਰ ਟੀਨੂੰ

ਆਦਮਪੁਰ , 9 ਸਤੰਬਰ: (ਹਰਪ੍ਰੀਤ ਸਿੰਘ, ਰਮਨ ਦਵੇਸਰ )-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 2022 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਸੀ।

‘ਖੇਡਾਂ ਵਤਨ ਪੰਜਾਬ’ ਸੰਬੰਧੀ ਜਾਣਕਾਰੀ ਦਿੰਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਚੇਅਰਮੈਨ ਕਮਲਜੀਤ ਸਲਾਲਾ, ਲਖਬੀਰ ਸਿੰਘ ਹਜ਼ਾਰਾ। ਤਸਵੀਰ  : ਹਰਪ੍ਰੀਤ ਸਿੰਘ 10-09-2026
ਆਦਮਪੁਰ , 9 ਸਤੰਬਰ: (ਹਰਪ੍ਰੀਤ ਸਿੰਘ, ਰਮਨ ਦਵੇਸਰ )-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 2022 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਖੇਡਾਂ ਵਿੱਚ ਹੁਣ ਤੱਕ 5 ਲੱਖ ਖਿਡਾਰੀ ਹਿੱਸਾ ਲੈ ਚੁੱਕੇ ਹਨ, ਜਦਕਿ ਇਸ ਸਾਲ 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਮਿੱਥਿਆ ਗਿਆ ਹੈ। ਟੀਨੂੰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਚੌਥਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ ਸੀ, ਜਦਕਿ ਇਨ੍ਹਾਂ ਖੇਡਾਂ ਦਾ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਅਤੇ 10 ਸਤੰਬਰ ਤੋਂ ਆਦਮਪੁਰ ਤੇ ਭੋਗਪੁਰ ਬਲਾਕ ਵਿੱਚ ਵੀ ਇਹ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਖਿਡਾਰੀ ਇਨ੍ਹਾਂ ਵਿੱਚ ਭਾਗ ਲੈ ਸਕਦਾ ਹੈ। ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ 13 ਹਜ਼ਾਰ ਦੇ ਕਰੀਬ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ ਅਤੇ ਆਸ ਹੈ ਕਿ ਜ਼ਿਲ੍ਹੇ ’ਚੋਂ 50 ਹਜ਼ਾਰ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਖਿਡਾਰੀ ਵਿਭਾਗ ਦੇ ਪੋਰਟਲ ( https :// sports . punjab . gov . in / login ) ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ‘ਤੇ ਵੀ ਰਜਿਸਟ੍ਰੇਸ਼ਨ ਦੀ ਸੁਵਿਧਾ ਉਪਲਬਧ ਹੈ।ਉਨ੍ਹਾਂ ਐਲਾਨ ਕੀਤਾ ਕਿ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸ਼ਾਨਦਾਰ ‘ਡਰੋਨ ਸ਼ੋਅ’ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਵਿਰੁੱਧ ਬਸਪਾ ਆਗੂਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।