18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਿਰਮਲ ਕੁਟੀਆ ਜੌਹਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ

ਚੁਗਿੱਟੀ/ ਜੰਡੂ ਸਿੰਘਾ,17 ਸਤੰਬਰ (ਨਰਿੰਦਰ ਲਾਗੂ)-ਸਥਾਨਕ ਨਿਰਮਲ ਕੁਟੀਆ ਜੌਹਲਾਂ ਵਿਖੇ ਵੀਰਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

ਅਜੀਤ ਡੈਸਕ 18-09-2026
ਚੁਗਿੱਟੀ/ ਜੰਡੂ ਸਿੰਘਾ,17 ਸਤੰਬਰ (ਨਰਿੰਦਰ ਲਾਗੂ)-ਸਥਾਨਕ ਨਿਰਮਲ ਕੁਟੀਆ ਜੌਹਲਾਂ ਵਿਖੇ ਵੀਰਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਮਨੁੱਖੀ ਜੀਵਨ ’ਚ ਅੱਸੂ ਮਹੀਨੇ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ ਤੇ ਨਾਲ ਦੀ ਨਾਲ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਨੰਬਰਦਾਰ ਮੱਖਣ ਸਿੰਘ, ਪਰਮਜੀਤ ਸਿੰਘ,ਸਤਿਆਪਾਲ ਸਿੰਘ, ਹਾਕਮ ਸਿੰਘ, ਜੋਗਾ ਸਿੰਘ, ਅਮਰੀਕ ਸਿੰਘ, ਗੁਰਚਰਨ ਸਿੰਘ, ਦਲਜੀਤ ਸਿੰਘ ਭੋਜੋਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਸਮਿਤਾ ਖੋ -ਖੋ ਸਿਟੀ ਟੂਰਨਾਮੈਂਟ ਜਲੰਧਰ ਵਿਖੇ 21 ਨੂੰ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।