19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੇਂਦਰ ਵਲੋਂ ਲਾਏ ਗਏ ਯੂ.ਪੀ. ਆਈ. ਚਾਰਜਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ

ਕੇਂਦਰ ਵਲੋਂ ਲਾਏ ਗਏ ਯੂ.ਪੀ. ਆਈ. ਚਾਰਜਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-09-2026

ਜਲੰਧਰ, 18 ਸਤੰਬਰ (ਜਤਿੰਦਰ ਪੰਮੀ)–ਯੂ.ਪੀ.ਆਈ. ਰਾਹੀਂ ਹੋਣ ਵਾਲੇ ਵਪਾਰਕ ਲੈਣ-ਦੇਣ ’ਤੇ ਨਵੇਂ ਚਾਰਜ ਲਗਾਉਣ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕੀਤੀ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਯੂ.ਪੀ.ਆਈ. ਦੇਸ਼ ਦੇ ਕਰੋੜਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕੀ ਹੈ ਅਤੇ ਛੋਟੇ ਦੁਕਾਨਦਾਰਾਂ ਤੋਂ ਲੈ ਕੇ ਆਮ ਖਪਤਕਾਰਾਂ ਤੱਕ ਹਰ ਵਰਗ ਇਸ ਰਾਹੀਂ ਡਿਜੀਟਲ ਭੁਗਤਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਆਈ. ਨਾਲ ਜੁੜੇ ਵਾਧੂ ਖਰਚਿਆਂ ਦਾ ਸਿੱਧਾ ਜਾਂ ਅਸਿੱਧਾ ਪ੍ਰਭਾਵ ਵਪਾਰੀਆਂ ’ਤੇ ਪੈ ਸਕਦਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਫੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਦਿਹਾਤੀ ਜ਼ਿਲ੍ਹਾ ਪ੍ਰਦੀਪ ਦੁੱਗਲ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਵਪਾਰੀ ਪਹਿਲਾਂ ਹੀ ਵਧਦੀਆਂ ਕਾਰੋਬਾਰੀ ਲਾਗਤਾਂ ਤੇ ਹੋਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਯੂ.ਪੀ.ਆਈ. ਲੈਣ-ਦੇਣ ’ਤੇ ਵਾਧੂ ਐੱਮ.ਡੀ.ਆਰ. ਲਗਾਉਣ ਨਾਲ ਵਪਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਪਾਰੀਆਂ ਨੂੰ ਰਾਹਤ ਦੇਣ ਵਾਲੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ। ਸਫਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਡਿਜੀਟਲ ਭੁਗਤਾਨ ਪ੍ਰਣਾਲੀ ਨੇ ਦੇਸ਼ ਦੀ ਅਰਥਵਿਵਸਥਾ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਯੂ.ਪੀ.ਆਈ. ਨੇ ਲੈਣ-ਦੇਣ ਨੂੰ ਤੇਜ਼ ਤੇ ਸੁਵਿਧਾਜਨਕ ਬਣਾਇਆ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਆਈ. ਨਾਲ ਜੁੜੇ ਚਾਰਜਾਂ ਸਬੰਧੀ ਵਪਾਰੀਆਂ ਤੇ ਆਮ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਵਾਧੂ ਵਿੱਤੀ ਬੋਝ ਨਾ ਪਾਇਆ ਜਾਵੇ। ਇਸ ਮੌਕੇ ਲੋਕ ਸਭਾ ਇੰਚਾਰਜ ਜਲੰਧਰ ਰਮਣੀਕ ਸਿੰ ਘ ਰੰਧਾਵਾ, ਮੇਅਰ ਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਵਨੀਤ ਧੀਰ, ਹਲਕਾ ਇੰਚਾਰਜ ਜਲੰਧਰ ਛਾਉਣੀ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਸਿੰਘ ਬੱਬਲੂ, ਰਿੱਕੀ ਮਨੋਚਾ, ਹਰਚਰਨ ਸਿੰਘ ਸੰਧੂ, ਅਤਿਨ ਅਗਨੀਹੋਤਰੀ, ਕੌਂਸਲਰ ਅਯੂਬ ਖਾਂਨ, ਰਾਜ ਕੁਮਾਰ ਰਾਜੂ, ਆਸ਼ਾ ਸਮਰਾਏ, ਪੂਨਮ ਭਗਤ, ਜਯੋਤੀ, ਨੀਰਜ ਬਾਲਾ, ਚਾਹਤ ਕੌਰ, ਅਜੇ ਕੋਲ, ਆਈ.ਐੱਸ. ਬੱਗਾ, ਮਧੂ ਬਾਲਾ, ਸੰਜੀਵ ਭਗਤ, ਜਸਕਰਨ ਸਿੰਘ ਤੇ ਮੇਜਰ ਸਿੰਘ ਸਮੇਤ ਪਾਰਟੀ ਆਗੂ, ਅਹੁਦੇਦਾਰ, ਕੌਂਸਲਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਤੋਂ ਨਾਰਾਜ਼ ਯੂਨੀਅਨਾਂ ਵਲੋਂ ਨਿਗਮ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸੰਬੰਧੀ ਸਜਾਇਆ ਬਰਾਤ ਰੂਪੀ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।