19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਾਮਲਾ ਨਗਰ ਪੰਚਾਇਤ ਦੇ ਕਾਮਿਆਂ ਦੀਆਂ ਮੰਗਾਂ ਦਾ ਨਗਰ ਪੰਚਾਇਤ ਮਹਿਤਪੁਰ ਅਤੇ ਸਫ਼ਾਈ ਕਾਮਿਆਂ ਆਦਿ ਨਾਲ ਸਹਿਮਤੀ ਬਾਅਦ ਧਰਨਾ ਹੋਇਆ ਸਮਾਪਤਦ

ਮਹਿਤਪੁਰ, 18 ਸਤੰਬਰ (ਲਖਵਿੰਦਰ ਸਿੰਘ)-ਨਗਰ ਪੰਚਾਇਤ ਮਹਿਤਪੁਰ ਦੇ ਸਫ਼ਾਈ ਸੇਵਕ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਆਪਸੀ ਸਹਿਮਤੀ ਬਣਨ ਬਾਅਦ ਧਰਨਾ ਸਮਾਪਤ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦਾ ਸਰਕਾਰ ਨਾਲ ਹੋਏ ਸਮਝੌਤੇ ਅਨੁਸਾਰ ਨਗਰ ਪੰਚਾਇਤ ਦੇ ਪ੍ਰਧਾਨ ਦੀ ਅਗਵਾਈ ਹੇਠ ਹਾਊਸ ਵਿੱਚ ਮਤਾ ਪਾਸ ਕਰਕੇ ਇਨਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਕਾਮਿਆਂ ਨੂੰ ਠੇਕੇਦਾਰੀ ਸਿਸਟਮ ਵਿੱਚੋ ਬਾਹਰ ਕੱਢ ਕੇ ਸਰਕਾਰ ਅਧੀਨ ਲਿਆਉਣ ਦਾ ਫੈਸਲਾ ਕੀਤਾ ਗਿਆ।

ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਮਹਿਤਪੁਰ ਵਿਖੇ ਧਰਨਾ ਪ੍ਰਦਰਸ਼ਨ ਕਰਦੇ ਪੰਚਾਇਤ ਦੇ ਕਾਮੇ ਤੇ ਹੋਰ। ਤਸਵੀਰ:ਰੂਪਰਾ ਸਟੂਡੀਓ 19-09-2026
ਮਹਿਤਪੁਰ, 18 ਸਤੰਬਰ (ਲਖਵਿੰਦਰ ਸਿੰਘ)-ਨਗਰ ਪੰਚਾਇਤ ਮਹਿਤਪੁਰ ਦੇ ਸਫ਼ਾਈ ਸੇਵਕ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਆਪਸੀ ਸਹਿਮਤੀ ਬਣਨ ਬਾਅਦ ਧਰਨਾ ਸਮਾਪਤ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦਾ ਸਰਕਾਰ ਨਾਲ ਹੋਏ ਸਮਝੌਤੇ ਅਨੁਸਾਰ ਨਗਰ ਪੰਚਾਇਤ ਦੇ ਪ੍ਰਧਾਨ ਦੀ ਅਗਵਾਈ ਹੇਠ ਹਾਊਸ ਵਿੱਚ ਮਤਾ ਪਾਸ ਕਰਕੇ ਇਨਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸ ਕਾਮਿਆਂ ਨੂੰ ਠੇਕੇਦਾਰੀ ਸਿਸਟਮ ਵਿੱਚੋ ਬਾਹਰ ਕੱਢ ਕੇ ਸਰਕਾਰ ਅਧੀਨ ਲਿਆਉਣ ਦਾ ਫੈਸਲਾ ਕੀਤਾ ਗਿਆ। ਨਗਰ ਪੰਚਾਇਤ ਵੱਲੋਂ ਲੰਮੇ ਸੰਘਰਸ਼ ਤੋਂ ਬਾਅਦ ਸਰਕਾਰ ਨਾਲ ਹੋਏ ਫੈਸਲੇ ਮੁਤਾਬਕ ਨਗਰ ਪੰਚਾਇਤ ਵੱਲੋਂ ਲਾਗੂ ਨਾ ਕਰਨ ਦੇ ਵਿਰੋਧ ਦੇ ਵਿੱਚ ਸਫ਼ਾਈ ਸੇਵਕਾਂ ਵੱਲੋਂ ਸ਼ਹਿਰ ਵਿੱਚ ਮੁਜ਼ਾਹਰਾ ਕਰਕੇ ਆਵਾਜਾਈ ਠੱਪ ਕੀਤੀ ਗਈ ਸੀ। ਜਿਸ ਤੇ ਚਲਦਿਆਂ ਸਫਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੇ ਨਗਰ ਪੰਚਾਇਤ ਮਹਿਤਪੁਰ ਦੇ ਦਫਤਰ ਵਿੱਚ ਪੂਰਾ ਦਿਨ ਧਰਨਾ ਦਿੱਤਾ ਸਫਾਈ ਸੇਵਕਾਂ ਨੇ ਸਰਕਾਰੀ ਫੈਸਲੇ ਮੁਤਾਬਕ ਸਮਝੌਤੇ ਨੂੰ ਲਾਗੂ ਕਰਨ ਦਾ ਮਤਾ ਪੈਣ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਜੇਤੂ ਰੈਲੀ ਕਰਕੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਯੂਨੀਅਨ ਦੇ ਜ਼ਿਲਾ ਆਗੂ ਸੁਭਾਸ਼ ਵਾਲਮੀਕ ਅਤੇ ਪੱਪੂ ਪ੍ਰਧਾਨ ਨੇ ਦੱਸਿਆ ਕਿ ਇਸ ਮਤੇ ਦੇ ਪਾਸ ਹੋਣ ਨਾਲ ਇਸ ਦਾ ਲਾਭ ਸਿਰਫ ਸਫਾਈ ਸੇਵਕਾਂ ਨੂੰ ਹੀ ਨਹੀਂ ਲੰਮੇ ਸਮੇਂ ਤੋਂ ਕੰਮ ਕਰਦੇ ਦਫਤਰੀ ਸਟਾਫ,ਇਲੈਕਟ੍ਰੀਸ਼ਨ ,ਸੇਵਾਦਾਰ ,ਚੌਂਕੀਦਾਰ, ਮਾਲੀ ਅਤੇ ਡਰਾਈਵਰ ਕੈਟਾਗਰੀਆਂ ਨੂੰ ਵੀ ਹੋਵੇਗਾ। ਉਹਨਾਂ ਨੇ ਕਿਹਾ ਕਿ ਇਸ ਜਿੱਤ ਤੋਂ ਬਾਅਦ ਮਿਉਨਸੀਪਲ ਕਾਮਿਆਂ ਦਾ ਇਕੱਠੇ ਹੋ ਕੇ ਸੰਘਰਸ਼ ਕਰਨ ਵਿੱਚ ਵਿਸ਼ਵਾਸ ਪੱਕਾ ਹੋਇਆ ਹੈ। ਮੰਗਾ ਪੂਰੀਆਂ ਹੋਣ ਤੇ ਨਗਰ ਪੰਚਾਇਤ ਦੇ ਕਾਮਿਆਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਗਰ ਪੰਚਾਇਤ ਮਹਿਤਪੁਰ ਦੇ ਸਮੂਹ ਕੌਂਸਲਰ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਕੀਤੀ ਗਈ ਜੇਤੂ ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲਾ ਆਗੂ ਸੁਭਾਸ਼ ਵਾਲਮੀਕ, ਮਹਿਤਪੁਰ ਯੂਨੀਅਨ ਦੇ ਪੱਪੂ ਪ੍ਰਧਾਨ, ਸਲੀਮ ਮਹਿਤਪੁਰੀ, ਓਮ ਪ੍ਰਕਾਸ਼, ਕੇਵਲ ਕਿਸ਼ੋਰ, ਨਸੀਬ, ਰਾਮਚਰਨ, ਬੀਬੀ ਕੰਤਾ, ਬੀਬੀ ਜਮੁਨਾ ,ਬੀਬੀ ਰੇਖਾ, ਬੀਬੀ ਬੀਨਾ, ਕ੍ਰਿਸ਼ਨ, ਵਿਸ਼ਾਲ, ਸਾਹਿਲ,ਬਲਜੀਤ ਬਲਵੀਰ ਪੇਂਡੂ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜਕੁਮਾਰ ਆਦੀ ਨੇ ਵੀ ਇਸ ਜੇਤੂ ਰੈਲੀ ਨੂੰ ਸੰਬੋਧਨ ਕੀਤਾ। ਭਰਾਤਰੀ ਜਥੇਬੰਦੀ ਵੱਲੋਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਪੇਂਡੂ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਨੇ ਵੀ ਰੈਲੀ ਵਿੱਚ ਪਹੁੰਚ ਕੇ ਸਫਾਈ ਸੇਵਕਾਂ ਨੂੰ ਭਰਾਤਰੀ ਸੰਦੇਸ਼ ਦਿੰਦਿਆਂ ਕਿਹਾ ਕਿ ਇਹ ਮਿਊਨਸੀਪਲ ਕਾਮਿਆ ਦੇ ਏਕੇ ਦੀ ਜਿੱਤ ਹੈ।
ਪਿਛਲੀ ਖ਼ਬਰ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਦੀਪਕ ਸੂਦ ਹਲਕਾ ਕੋਆਰਡੀਨੇਟਰ ਵਲੋਂ ਨਵੇਂ ਹਲਕਾ ਇੰਚਾਰਜ ਪਾਲਾ ਜਲਾਲਪੁਰ ਨੂੰ ਦਿੱਤੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।