ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਅਵਤਾਰ ਸਿੰਘ ਤਾਰੀ ਨੂੰ ਸੌਂਪਿਆ ਪਿੰਡ ਚੁਖਿਆਰਾ ਦੇ ਰਾਸ਼ਨ ਡਿਪੂ ਦਾ ਲਾਇਸੈਂਸ
ਆਦਮਪੁਰ,18 ਸਤੰਬਰ (ਹਰਪ੍ਰੀਤ ਸਿੰਘ)- ਵਿਧਾਨ ਸਭਾ ਹਲਕਾ ਅਧੀਨ ਆਉਂਦਾ ਪਿੰਡ ਚੁਖਿਆਰਾ ਵਿਖੇ ਆਮ ਲੋਕਾਂ ਨੂੰ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਦੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਅਵਤਾਰ ਸਿੰਘ ਤਾਰੀ ਨੂੰ ਪਿੰਡ ਚੁਖਿਆਰਾ ਨੂੰ ਰਾਸ਼ਨ ਡਿਪੂ ਦਾ ਲਾਇਸੈਂਸ ਸੌਂਪਿਆ ਗਿਆ। ਇਸ ਮੌਕੇ ਪਵਨ ਟੀਨੂੰ ਵਲੋਂ ਅਵਤਾਰ ਸਿੰਘ ਤਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਇੱਕ ਲੋੜਵੰਦ ਪਰਿਵਾਰ ਤੱਕ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਣਾ ਚਾਹੀਦਾ ਹੈ।
ਅਜੀਤ ਡੈਸਕ
19-09-2026