20 ਸਤੰਬਰ ਨੂੰ ਜਲੰਧਰ ਵਿੱਚ ਹੋਵੇਗੀ ਇਤਿਹਾਸਕ ਰੈਲੀ- ਕੁਲਵੰਤ ਸੰਧੂ
ਗੁਰਾਇਆ/ਜੰਡਿਆਲਾ ਮੰਜਕੀ,18 ਸਤੰਬਰ (ਬਲਵਿੰਦਰ ਸਿੰਘ, ਸੁਰਜੀਤ ਸਿੰਘ ਜੰਡਿਆਲਾ) ਕਾਮਰੇਡ ਸੋਹਣ ਸਿੰਘ ਢੇਸੀ ਦੀ 37ਵੀਂ ਬਰਸੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 20 ਸਤੰਬਰ ਨੂੰ ਜਲੰਧਰ ਵਿਖੇ ਇਤਿਹਾਸਕ ਰੈਲੀ ਹੋਵੇਗੀ। ਸੰਧੂ ਨੇ ਕਿਹਾ ਕਿ ਆਉਣ ਵਾਲਾ ਸਮਾਂ ਸੰਘਰਸ਼ਾਂ ਦਾ ਰਹੇਗਾ ਜਿਸ ਲਈ ਏਕਤਾ ਦੀ ਵੱਡੀ ਲੋੜ ਹੋਵੇਗੀ।
ਬ
ਬਰਸੀ ਮੌਕੇ ਸੰਬੋਧਨ ਕਰਦੇ ਹੋਏ ਕਾਮਰੇਡ ਕੁਲਵੰਤ ਸਿੰਘ ਸੰਧੂ। ਅਜੀਤ ਤਸਵੀਰ
19-09-2026
ਗੁਰਾਇਆ/ਜੰਡਿਆਲਾ ਮੰਜਕੀ,18 ਸਤੰਬਰ (ਬਲਵਿੰਦਰ ਸਿੰਘ, ਸੁਰਜੀਤ ਸਿੰਘ ਜੰਡਿਆਲਾ) ਕਾਮਰੇਡ ਸੋਹਣ ਸਿੰਘ ਢੇਸੀ ਦੀ 37ਵੀਂ ਬਰਸੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 20 ਸਤੰਬਰ ਨੂੰ ਜਲੰਧਰ ਵਿਖੇ ਇਤਿਹਾਸਕ ਰੈਲੀ ਹੋਵੇਗੀ। ਸੰਧੂ ਨੇ ਕਿਹਾ ਕਿ ਆਉਣ ਵਾਲਾ ਸਮਾਂ ਸੰਘਰਸ਼ਾਂ ਦਾ ਰਹੇਗਾ ਜਿਸ ਲਈ ਏਕਤਾ ਦੀ ਵੱਡੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਸਾਂਝੀ ਅਗਵਾਈ ਹੇਠ ਆਲ ਇੰਡੀਆ ਕਿਸਾਨ ਮਹਾਂ ਸਭਾ ਦੀ ਕੌਮੀ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਦੇ ਪਹਿਲੇ ਦਿਨ ਇਤਿਹਾਸਕ ਰੈਲੀ ਹੋਵੇਗੀ। ਇਸ ਮੌਕੇ ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ ਨੇ ਕਿਹਾ ਕਿ ਇਸ ਰੈਲੀ ਅਤੇ ਕੌਮੀ ਕਾਨਫ਼ਰੰਸ ਲਈ ਲੱਗੇ ਫੰਡ ਕੋਟੇ ਨੂੰ ਉਤਸ਼ਾਹ ਨਾਲ ਪੂਰਾ ਕੀਤਾ ਜਾ ਚੁੱਕਾ ਹੈ। ਆਰਐੱਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਨਾਹਰ ਅਤੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਰਿਹਾਇਸ਼, ਟਰਾਂਸਪੋਰਟ ਸਮੇਤ ਹਰ ਤਰਾਂ ਦੀਆਂ ਡਿਊਟੀਆਂ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਗਿੱਲ, ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਨੇ ਸ਼ਹੀਦ ਸੋਹਣ ਸਿੰਘ ਢੇਸੀ ਨੂੰ ਯਾਦ ਕਰਦਿਆਂ ਲੋਕ ਪੱਖੀ ਕਾਜ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ। ਯਾਦਗਾਰ ‘ਤੇ ਸ਼ਹੀਦ ਸੋਹਣ ਸਿੰਘ ਦੀ ਜੀਵਨ ਸਾਥਣ ਅਜਮੇਰ ਕੌਰ ਸਮੇਤ ਹੋਰਨਾਂ ਨੇ ਫੁੱਲ ਮਾਲਾਵਾਂ ਭੇਟ ਕਰਦਿਆਂ ਸੋਹਣ ਸਿੰਘ ਢੇਸੀ ਨੂੰ ਯਾਦ ਕੀਤਾ। ਇਸ ਮੌਕੇ ਸਰਬਜੀਤ ਗੋਗਾ, ਗੁਰਦੀਪ ਗੋਗੀ, ਕੁਲਜੀਤ ਫਿਲੌਰ, ਰਾਮ ਨਾਥ ਦੁਸਾਂਝ, ਬਲਵਿੰਦਰ ਸਿੰਘ ਦੁਸਾਂਝ, ਅਮ੍ਰਿੰਤਪਾਲ ਨੰਗਲ, ਅਮਰੀਕ ਰੁੜਕਾ, ਕੁਲਵੰਤ ਖਹਿਰਾ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।