20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਥੇਦਾਰ ਅਵਤਾਰ ਸਿੰਘ ਬਾਸੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਚੁਣੇ ਗਏ

ਗੁਰਾਇਆ, 19 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਬੀੜ ਬੰਸੀਆਂ ਦੇ ਜਥੇਦਾਰ ਢਾਡੀ ਅਵਤਾਰ ਸਿੰਘ ਬਾਸੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਇਕਾਈ ਜ਼ਿਲਾ ਜਲੰਧਰ ਦੇ ਪ੍ਰਧਾਨ ਚੁਣੇ ਗਏ। ਪਿੰਡ ਬੀੜ ਬੰਸੀਆਂ ਵਿਖੇ ਢਾਡੀ ਕਸ਼ਮੀਰ ਸਿੰਘ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ’ਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਚੁਣਿਆ ਗਿਆ।

ਅਜੀਤ ਡੈਸਕ 20-09-2026
ਗੁਰਾਇਆ, 19 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਬੀੜ ਬੰਸੀਆਂ ਦੇ ਜਥੇਦਾਰ ਢਾਡੀ ਅਵਤਾਰ ਸਿੰਘ ਬਾਸੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਇਕਾਈ ਜ਼ਿਲਾ ਜਲੰਧਰ ਦੇ ਪ੍ਰਧਾਨ ਚੁਣੇ ਗਏ। ਪਿੰਡ ਬੀੜ ਬੰਸੀਆਂ ਵਿਖੇ ਢਾਡੀ ਕਸ਼ਮੀਰ ਸਿੰਘ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ’ਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬਾਸੀ ਨੇ ਕਿਹਾ ਕਿ ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸ਼ੁਰੂ ਕੀਤੇ ਗਏ ਢਾਡੀ ਰਾਗ ਨੂੰ ਦੁਆਬੇ ਅਤੇ ਪੰਜਾਬ ’ਚ ਪਹਿਲ ਦੇ ਆਧਾਰ ’ਤੇ ਅੱਗੇ ਲਿਆਉਣਗੇ। ਇਸ ਤੋਂ ਇਲਾਵਾ ਸਿੱਖਾਂ ਦੇ ਸਰਬ ਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿਣਗੇ ਅਤੇ ਦੁਆਬੇ ਦੇ ਢਾਡੀ ਜਥਿਆਂ ਦੀ ਉਥੇ ਹਾਜ਼ਰੀ ਲਈ ਵੱਧ ਤੋਂ ਵੱਧ ਯਤਨ ਕਰਨਗੇ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਬਾਸੀ ਨੇ ਆਏ ਹੋਏ ਸਾਰੇ ਢਾਡੀ ਸਿੰਘਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜਸ਼ਨ-ਏ-ਇਨਕਲਾਬ ’ਚ ਸ਼ਾਮਿਲ ਹੋਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ-ਚਕਰਾਲਾ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਵਿਦਿਆਰਥੀ ਕੌਂਸਲ ਲਈ ਬੈਜਪਿਨਿੰਗ ਸੈਰਮਨੀ ਅਤੇ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।