21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲੰਮਾ ਪਿੰਡ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ

ਚੁਗਿੱਟੀ / ਜੰਡੂਸਿੰਘਾ , 20 ਸਤੰਬਰ ( ਨਰਿੰਦਰ ਲਾਗੂ ) ਮੀਰੀ ਪੀਰੀ ਖਾਲਸਾ ਮਾਰਚ ਦਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪਹੁੰਚਣ ‘ ਤੇ ਸੰਗਤਾਂ ਵਲੋਂ ਬੜੇ ਉਤਸ਼ਾਹ ਅਤੇ ਚਾਵਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਕਤ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਅਤੇ ਉਨ੍ਹਾਂ ਸਾਥੀਆਂ ਵੱਲੋਂ ਖ਼ਾਲਸਾ ਮਾਰਚ ਵਿੱਚ ਸ਼ਾਮਲ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।

ਅਜੀਤ ਡੈਸਕ 21-09-2026
ਚੁਗਿੱਟੀ / ਜੰਡੂਸਿੰਘਾ , 20 ਸਤੰਬਰ ( ਨਰਿੰਦਰ ਲਾਗੂ ) ਮੀਰੀ ਪੀਰੀ ਖਾਲਸਾ ਮਾਰਚ ਦਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪਹੁੰਚਣ ‘ ਤੇ ਸੰਗਤਾਂ ਵਲੋਂ ਬੜੇ ਉਤਸ਼ਾਹ ਅਤੇ ਚਾਵਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਕਤ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਅਤੇ ਉਨ੍ਹਾਂ ਸਾਥੀਆਂ ਵੱਲੋਂ ਖ਼ਾਲਸਾ ਮਾਰਚ ਵਿੱਚ ਸ਼ਾਮਲ ਪਤਵੰਤੇ ਸੱਜਣਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ । ਭਾਈ ਜੋਗਾ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਬੜੇ ਭਾਗਾਂ ਵਾਲਾ ਸਮਾਂ ਹੈ ਜਦੋਂ ਸਮੂਹ ਸੰਗਤਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਇਕੱਤਰ ਹੋਈਆਂ ਹਨ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਆਪਾਂ ਸਾਰਿਆਂ ਨੂੰ ਜ਼ਿੰਦਗੀ ਬਤੀਤ ਕਰਦੇ ਹੋਏ ਪ੍ਰਮਾਤਮਾ ਦੀ ਭਗਤੀ ਵਿੱਚ ਧਿਆਨ ਲਗਾਉਣਾ ਚਾਹੀਦਾ ਹੈ । ਇਸ ਮੌਕੇ ਵੱਖ - ਵੱਖ ਹੋਰ ਬੁਲਾਰਿਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਸੰਗਤਾਂ ਨੂੰ ਲੋਕ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਬਹਾਦਰ ਸਿੰਘ , ਜਥੇਦਾਰ ਜਸਵੰਤ ਸਿੰਘ , ਕਸ਼ਮੀਰਾ ਸਿੰਘ ਰੰਧਾਵਾ , ਚਰਨ ਸਿੰਘ , ਗਿਆਨ ਸਿੰਘ , ਸੁਖਚੈਨ ਸਿੰਘ , ਰਘਬੀਰ ਸਿੰਘ , ਬਲਵਿੰਦਰ ਸਿੰਘ , ਚਰਨ ਸਿੰਘ , ਕਸ਼ਮੀਰਾ ਸਿੰਘ ਬੈਂਕ ਵਾਲੇ , ਸਲਵਿੰਦਰ ਸਿੰਘ ਰਾਣਾ , ਵਿਕਰਮਜੀਤ ਸਿੰਘ ਵਿੱਕੀ , ਮਨਦੀਪ ਸਿੰਘ , ਹਰਕੀਰਤ ਸਿੰਘ , ਕੁਲਦੀਪ ਸਿੰਘ , ਸੰਦੀਪ ਸਿੰਘ , ਸਮੇਤ ਕਈ ਹੋਰ ਪ੍ਰਬੰਧਕ ਹਾਜ਼ਰ ਸਨ ।
ਪਿਛਲੀ ਖ਼ਬਰ ਅਜੀਤ, ਜਲੰਧਰ ਕੈਂਟ ਪੈਰੀਫੇਰੀ ਰੋਡ ਦਾ ਮੁੱਦਾ ਲੰਬੇ ਸਮੇਂ ਤੋਂ ਲਟਕਿਆ, ਲੋਕਾਂ ਨੇ ਗਿਣਾਈਆਂ ਮੁਸ਼ਕਿਲਾਂ ਕਾਂਗਰਸ ਦੇ ਕ... ਅਗਲੀ ਖ਼ਬਰ ਸੀ.ਏ. ਐਸੋਸੀਏਸ਼ਨ ਜਲੰਧਰ ਵਲੋਂ ਸੀਨੀਅਰ ਆਮਦਨ ਕਰ ਅਧਿਕਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।