21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਰੌਸ਼ਨ ਸਿੰਘ ਮੱਕੜ ਦੀ ਯਾਦ ’ਚ ਇਨਾਮ ਵੰਡ ਸਮਾਗਮ ਕਰਵਾਇਆ

ਜਲੰਧਰ, 20 ਸਤੰਬਰ (ਐੱਮ. ਐੱਸ.

ਅਜੀਤ ਡੈਸਕ 21-09-2026
ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਵਲੋਂ ਚੱਲ ਰਹੇ ਕੰਵਰ ਸਤਨਾਮ ਸਿੰਘ ਖ਼ਾਲਸਾ ਸਕੂਲ (ਜ਼ੀਰੋ ਫੀਸ ਸਕੂਲ), ਮਾਡਲ ਹਾਊਸ ਰੋਡ, ਬਸਤੀ ਸ਼ੇਖ, ਜਲੰਧਰ ਵਿਖੇ ਗੁਰਪੁਰਵਾਸੀ ਰੋਸ਼ਨ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਸਵਿੰਦਰ ਸਿੰਘ ਮੱਕੜ ਅਤੇ ਸਰਬਜੀਤ ਸਿੰਘ ਮੱਕੜ (ਸਪੁੱਤਰ ਗੁਰਪੁਰਵਾਸੀ ਰੋਸ਼ਨ ਸਿੰਘ ਮੱਕੜ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ, ਕੀਰਤਨ, ਲੈਕਚਰ ਅਤੇ ਕਵੀਸ਼ਰੀ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਸਿੱਖ ਮਿਸ਼ਨਰੀ ਕਾਲਜ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ’ਚੋਂ ਚੰਗੇ ਨੰਬਰ ਲਏ ਸਨ। ਪ੍ਰਬੰਧਕਾਂ ਨੇ ਵਿੱਦਿਆਰਥੀਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਜਿਹੜੇ ਬੱਚੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ਉਨ੍ਹਾਂ ਨੂੰ ਅਤੇ ਸਿੱਖ ਮਿਸ਼ਨਰੀ ਕਾਲਜ ਦਾ ਦੋ ਸਾਲਾ ਪੱਤਰ ਵਿਚਾਰ ਪੂਰਾ ਕਰਨ ’ਤੇ ਸਕੂਲ ਅਧਿਆਪਕ ਬੀਬੀ ਜਸਬੀਰ ਕੌਰ ਨੂੰ ਸਰਟੀਫਿਕੇਟ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮਹਿੰਦਰਜੀਤ ਸਿੰਘ (ਪ੍ਰਧਾਨ, ਗੁਰਦੁਆਰਾ ਮਾਡਲ ਟਾਊਨ), ਕੰਵਲਜੀਤ ਸਿੰਘ ਉਬਰਾਏ, (ਪ੍ਰਧਾਨ ਗੁਰਦੁਾਰਾ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ), ਪ੍ਰੋਫੈਸਰ ਮਨਜੀਤ ਸਿੰਘ, ਦਵਿੰਦਰ ਸਿੰਘ ਰਹੇਜਾ, ਕੰਵਲਜੀਤ ਸਿੰਘ ਸੈਕਟਰੀ, ਹਰਜਿੰਦਰ ਸਿੰਘ (ਲੈਂਡ ਲਾਰਡ), ਗੁਰਜੀਤ ਸਿੰਘ ਪੋਪਲੀ, ਜੁਗਿੰਦਰ ਸਿੰਘ ਲਾਇਲਪੁਰੀ, ਕਵੀ ਰਛਪਾਲ ਸਿੰਘ ਪਾਲ (ਪੰਜਾਬ ਦੇ ਰਫੀ), ਕਵੀ ਹਰਭਜਨ ਸਿੰਘ ਨਾਹਲ, ਸਕੂਲ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ, ਹਰਭਜਨ ਸਿੰਘ ਬੱਲ, ਪ੍ਰੋ. ਬਲਵਿੰਦਰ ਸਿੰਘ, ਸੁਖਵਿੰਦਰ ਪਾਲ ਸਿੰਘ (ਦਿੱਲੀ ਪੇਂਟ ਵਾਲੇ), ਐਡਵੋਕੇਟ ਅਰਿੰਦਰ ਸਿੰਘ, ਬਲਜੀਤ ਸਿੰਘ, ਪ੍ਰੇਮ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰੋ. ਕੰਵਲਜੀਤ ਸਿੰਘ, ਸਕੂਲ ਪ੍ਰਿੰਸੀਪਲ ਮਨਦੀਪ ਸਿੰਘ, ਬੀਬੀ ਅੰਮ੍ਰਿਤਪਾਲ ਕੌਰ, ਪਰਵਿੰਦਰ ਸਿੰਘ ਉਬਰਾਏ, ਹਰਜਿੰਦਰ ਪਾਲ ਸਿੰਘ, ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ‘ਜਮਹੂਰੀ ਕਿਸਾਨ ਸਭਾ’ ਅਤੇ ‘ਪੰਜਾਬ ਕਿਸਾਨ ਯੂਨੀਅਨ’ ਨੇ ਕਰਵਾਈ ਸੂਬਾ ਪੱਧਰੀ ‘ਕਿਸਾਨ ਮਜ਼ਦੂਰ ਏਕਤਾ ਰੈਲੀ’ ਅਗਲੀ ਖ਼ਬਰ ਯੂਥ ਸਪੋਰਟਸ ਕਲੱਬ ਮਿੱਠਾਪੁਰ ਵਲੋਂ ਜੂਨੀਅਰ ਏਸ਼ੀਆ ਕੱਪ ਜੇਤੂ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।