22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਥੈਲਾਸੀਮਿਕ ਬੱਚਿਆਂ ਲਈ ਖੂਨਦਾਨ ਕੈਂਪ ਭਲਕੇ

ਜਲੰਧਰ, 21 ਸਤੰਬਰ (ਐੱਮ. ਐੱਸ.

ਅਜੀਤ ਡੈਸਕ 22-09-2026
ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਥੈਲਾਸੀਮਿਕ ਬੱਚਿਆਂ ਲਈ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ਆਗਾਜ਼ ਐੱਨ.ਜੀ.ਓ. ਵਲੋਂ ਪੀੜਤ ਬੱਚਿਆਂ ਦੀ ਜ਼ਰੂਰਤ ਨੂੰ ਦੇਖਦੇ ਹੋਏ 23 ਸਤੰਬਰ ਦਿਨ ਬੁੱਧਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਐੱਨ.ਜੀ.ਓ. ਦੇ ਮੁਖੀ ਪਰਮਪ੍ਰੀਤ ਸਿੰਘ ਵਿੱਟੀ ਨੇ ਜਾਣਕਾਰੀ ਦਿੱਤੀ ਕਿ ‘ਰੈੱਡ ਕਰਾਸ ਭਵਨ’ ਵਿਖੇ ਸਵੇਰੇ 10 ਵਜੇ ਤੋਂ 1.30 ਵਜੇ ਤੱਕ ਲਗਾਏ ਜਾ ਰਹੇ ਇਸ ਕੈਂਪ ’ਚ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਮੈਂਬਰਾਂ ਵਲੋਂ ਸਵੈ ਇੱਛਾ ਨਾਲ ਖੂਨ ਦਾਨ ਕੀਤਾ ਜਾਵੇਗਾ। ਵਿੱਟੀ ਨੇ ਕਿਹਾ ਕਿ ਕੈਂਪ ਦੌਰਾਨ ਇਕੱਠੇ ਹੋਏ ਖੂਨ ਦੇ ਯੂਨਿਟ ਥੈਲਾਸੀਮਿਕ ਤੋਂ ਪੀੜਤ ਬੱਚਿਆਂ ਨੂੰ ਜ਼ਰੂਰਤ ਅਨੁਸਾਰ ਦਿੱਤੇ ਜਾਣਗੇ। ਪ੍ਰਬੰਧਕਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ’ਚ ਆ ਕੇ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਮਹੀਨਾਵਾਰੀ ਸਮਾਗਮ ਭਲਕੇ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇ- ਪਿੰਕ ਰਾਜ ਨੰਬਰਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।