30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਸ਼ਿਅਪ ਨੌਜਵਾਨ ਸਭਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵਨਿਯੁਕਤ ਜਨਰਲ ਕੌਂਸਲ ਮੈਂਬਰ ਰਾਜੂ ਮੱਕੜ ਦਾ ਸਨਮਾਨ

ਜਲੰਧਰ, 29 ਸਤੰਬਰ (ਜਸਪਾਲ ਸਿੰਘ)-ਕਸ਼ਯਪ ਨੌਜਵਾਨ ਧਾਰਮਿਕ ਸਭਾ ਵਲੋਂ ਪ੍ਰਧਾਨ ਪਵਨ ਭੋਡੀ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਰਾਜੂ ਮੱਕੜ ਨੂੰ ਮੈਂਬਰ ਜਨਰਲ ਕੌਂਸਲ ਬਣਾਏ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਪਵਨ ਭੋਡੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਖਵਿੰਦਰ ਸਿੰਘ ਰਾਜੂ ਮੱਕੜ ਹਮੇਸ਼ਾ ਸਭਾ ਵਲੋਂ ਸਮਾਜ ਦੀ ਬਿਹਤਰੀ ਤੇ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਰਹੇ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹੈ ਕਿ ਹੁਣ ਵੀ ਸੁਖਵਿੰਦਰ ਸਿੰਘ ਰਾਜੂ ਮੱਕੜ ਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 30-09-2026
ਜਲੰਧਰ, 29 ਸਤੰਬਰ (ਜਸਪਾਲ ਸਿੰਘ)-ਕਸ਼ਯਪ ਨੌਜਵਾਨ ਧਾਰਮਿਕ ਸਭਾ ਵਲੋਂ ਪ੍ਰਧਾਨ ਪਵਨ ਭੋਡੀ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਰਾਜੂ ਮੱਕੜ ਨੂੰ ਮੈਂਬਰ ਜਨਰਲ ਕੌਂਸਲ ਬਣਾਏ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਪਵਨ ਭੋਡੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਖਵਿੰਦਰ ਸਿੰਘ ਰਾਜੂ ਮੱਕੜ ਹਮੇਸ਼ਾ ਸਭਾ ਵਲੋਂ ਸਮਾਜ ਦੀ ਬਿਹਤਰੀ ਤੇ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਰਹੇ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹੈ ਕਿ ਹੁਣ ਵੀ ਸੁਖਵਿੰਦਰ ਸਿੰਘ ਰਾਜੂ ਮੱਕੜ ਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸੇ ਤਰ੍ਹਾਂ ਉਹ ਸਮਾਜ ਦੇ ਭਲਾਈ ਕੰਮਾਂ ਲਈ ਹੋਰ ਵੀ ਵੱਧ ਸਮਾਂ ਅਤੇ ਵੱਧ ਤੋਂ ਵੱਧ ਯੋਗਦਾਨ ਪਾਉਣਗੇ। ਇਸ ਮੌਕੇ ਰਾਜੂ ਮੱਕੜ ਨੇ ਕਸ਼ਿਅਪ ਨੌਜਵਾਨ ਸਭਾ ਦੇ ਪ੍ਰਧਾਨ ਪਵਨ ਭੋਡੀ ਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਸਭਾ ਨਾਲ ਜੁੜ ਕੇ ਸਮਾਜ ਭਲਾਈ ਦੇ ਕੰਮਾਂ ’ਚ ਪਹਿਲਾਂ ਦੀ ਤਰ੍ਹਾਂ ਹੀ ਸਹਿਯੋਗ ਦਿੰਦੇ ਰਹਿਣਗੇ ਤੇ ਪਾਰਟੀ ਲਈ ਵੀ ਹੋਰ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਬੀ.ਐਨ. ਸ਼ਰਮਾ, ਕਿਸ਼ਨ ਲਾਲ ਭੋਲਾ, ਰਵੀ ਵਰਮਾ, ਰਾਜ ਕੁਮਾਰ, ਅਮਿਤ ਸ਼ਰਮਾ, ਅਰੁਣ ਕੁਮਾਰ, ਪ੍ਰਭਜੋਤ ਸਿੰਘ ਟਿੰਕੂ, ਕੁਲਦੀਪ ਸੇਠੀ, ਭਵਨੀਤ ਸਿੰਘ ਵਾਲੀਆ, ਅਮਰਜੀਤ ਸਿੰਘ ਗੋਲਡੀ, ਪ੍ਰਭਜੋਤ ਸਿੰਘ ਹਨੀ, ਬਲਜਿੰਦਰ ਸਿੰਘ ਮੋਨੂ ਤੇ ਮਨ ਸਿਮਰਨ ਸਿੰਘ ਭਾਟੀਆ ਆਦਿ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਰਿਟਾਇਰਡ ਜਵਾਨਾਂ ਤੇ ਵਿਧਵਾਵਾਂ ਦੀ ਆਈ.ਟੀ.ਬੀ.ਪੀ. ਪਟਿਆਲਾ ਵਿਖੇ ਮੀਟਿੰਗ-ਪੀ. ਐਸ. ਸੰਧੂ ਅਗਲੀ ਖ਼ਬਰ ਲਵਲੀ ਯੂਨੀਵਰਸਿਟੀ ਦੇ ਨੇੜਲੇ ਇਲਾਕਿਆਂ ਦੀਆਂ ਇੰਟਰਨੈੱਟ ਸੇਵਾਵਾਂ ਮੁੜ ਬਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।