03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੁੱਕੜ ਪਿੰਡ ਵਿਖੇ ਕੀਰਤਨ ਦਰਬਾਰ ਕੱਲ੍ਹ

ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਕੀਰਤਨ ਦਰਬਾਰ ਗੁਰਦੁਆਰਾ ਛੰਬ ਵਾਲੇ ਸ਼ਹੀਦ, ਸਮੂਹ ਇਲਾਕਾ ਨਿਵਾਸੀਆਂ ਤੇ ਐਨ. ਆਰ.

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਕੀਰਤਨ ਦਰਬਾਰ ਗੁਰਦੁਆਰਾ ਛੰਬ ਵਾਲੇ ਸ਼ਹੀਦ, ਸਮੂਹ ਇਲਾਕਾ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਵੈਲਫੇਅਰ ਸੈਂਟਰ ਕੁੱਕੜ ਪਿੰਡ ਵਿਖੇ 4 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ 5 ਵਜੇ ਤੋਂ 6:30 ਵਜੇ ਤੱਕ ਹੋਵੇਗਾ, ਜਦਕਿ ਸ਼ਾਮ ਨੂੰ ਕੀਰਤਨ ਦਰਬਾਰ ਰਾਤ 7 ਵਜੇ ਤੋਂ 11 ਵਜੇ ਤੱਕ ਹੋਵੇਗਾ । ਜਦਕਿ ਇਸ ਤੋਂ ਪਹਿਲਾਂ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਛੰਬ ਵਾਲੇ ਸ਼ਹੀਦਾਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਬਦ ਕੀਰਤਨ ਰਾਹੀਂ ਪੰਡਾਲ ’ਚ ਲਿਆਂਦੇ ਜਾਣਗੇ। ਇਸ ਮੌਕੇ ਭਾਈ ਭੁਪਿੰਦਰ ਸਿੰਗ ਖਾਲਸਾ ਦਾ ਕੀਰਤਨੀ ਜਥੇ ਤੇ ਭਾਈ ਸਖਨਿੰਦਰ ਸਿੰਘ ਆਰਫ ਦਾ ਢਾਡੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕਰੇਗਾ। ਇਸ ਮੌਕੇ ਸੰਤ ਜੀਤ ਸਿੰਘ ਮੁਖੀ ਨਿਰਮਲ ਕੁਟੀਆ ਜੌਹਲਾਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ –ਮਾਮਲਾ ਗੁਰੂ ਨਾਨਕਪੁਰਾ ਵਿਖੇ ਹੋਏ ਕਤਲ ਦਾ– ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਵੀਡੀਓ ਕਾਲ ਰਾਹੀਂ ਕੈਪਟਨ ਸਮਿਤ ਨਾਲ ਕੀਤੀ ਗੱਲਬਾਤ ਕਿਹਾ, ਪੂਰਾ ਦੇਸ਼ ਤੁਹਾਡੇ ਲਈ ਕਰ ਰਿਹੈ ਦੁਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।