03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਪ੍ਰਤਾਪਪੁਰਾ ਤੋਂ ਜਾਣਗੀਆਂ 10 ਬੱਸਾਂ-ਸਾਬੀ ਸਰਪੰਚ

ਜਲੰਧਰ, 2 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਪਿੰਡ ਪ੍ਰਤਾਪਪੁਰਾ ਦੇ ਸਰਪੰਚ ਸਾਬੀ ਵਲੋਂ ਭਗਵਾਨ ਵਾਲਮੀਕਿ ਮੰਦਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਪਿੰਡ ਪ੍ਰਤਾਪਪੁਰਾ ਦੇ ਸਰਪੰਚ ਸਾਬੀ ਵਲੋਂ ਭਗਵਾਨ ਵਾਲਮੀਕਿ ਮੰਦਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈੱਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਪਨ ਸਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਹਰ ਸਾਲ ਉਤਸਵ ਕਮੇਟੀ ਵਲੋਂ ਕਰਵਾਏ ਜਾਂਦੇ ਸਮਾਗਮਾਂ ਵਿਚ ਪਿੰਡ ਪ੍ਰਤਾਪਪੁਰਾ ਦਾ ਵਿਸ਼ੇਸ਼ ਸਹਿਯੋਗ ਮਿਲਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰ ਪਿੰਡ ਪ੍ਰਤਾਪਪੁਰਾ ਤੋਂ 10 ਬੱਸਾਂ ਵਿਸ਼ਾਲ ਤੀਰਥ ਯਾਤਰਾ ਵਿਚ ਸ਼ਾਮਿਲ ਹੋਣਗੀਆਂ। ਇਸ ਮੌਕੇ ਜਤਿੰਦਰ ਨਿੱਕਾ, ਹਰਣੇਕ ਸਿੰਘ ਨੇਕੀ, ਗੁਲਜ਼ਾਰ ਖੋਸਲਾ, ਸਰਬਜੀਤ ਸਿੰਘ, ਸਨੀ, ਸਾਬੀ ਗਿੱਲ, ਅਮਨਦੀਪ, ਪਵਨ ਸਹੋਤਾ, ਸੁਖਦੇਵ ਸਿੰਘ, ਨਰਿੰਦਰ ਕੁਮਾਰ, ਜੀਤਾ ਥਾਪਰ, ਲਾਡੀ ਥਾਪਰ, ਸੁੱਚਾ ਪ੍ਰਧਾਨ, ਕਿਰਨ ਥਾਪਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਰੈੱਡ ਕ੍ਰਾਸ ਸੀਨੀਅਰ ਸਿਟੀਜ਼ਨ ਹੋਮ ’ਚ ਲੱਗਾ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਅਗਲੀ ਖ਼ਬਰ ਨਰਸਿੰਗ ਸਕੂਲ ’ਚ ਵਿਸ਼ਵ ਦਿਲ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।