ਭਲਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਜਾਵੇਗਾ-ਮਨਜਿੰਦਰ ਢੇਸੀ/ਅਜੈ ਫਿਲੌਰ
ਫਿਲੌਰ, 2 ਅਕਤੂਬਰ (ਸਤਿੰਦਰ ਸ਼ਰਮਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਫਿਲੌਰ ਤਹਿਸੀਲ ਕਮੇਟੀ ਦੀ ਅਹਿਮ ਮੀਟਿੰਗ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਫਿਲੌਰ ਵਿਖੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਸੂਬਾ ਵਿੱਤ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ 4 ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਤੋਂ ਬਾਅਦ ਵੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਫਿਲੌਰ, 2 ਅਕਤੂਬਰ (ਸਤਿੰਦਰ ਸ਼ਰਮਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਫਿਲੌਰ ਤਹਿਸੀਲ ਕਮੇਟੀ ਦੀ ਅਹਿਮ ਮੀਟਿੰਗ ਦਿੱਲੀ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਫਿਲੌਰ ਵਿਖੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਸੂਬਾ ਵਿੱਤ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ 4 ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਤੋਂ ਬਾਅਦ ਵੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਸਰਕਾਰ ਦੇ ਕਾਰਜਕਾਲ ਅੰਦਰ ਨਸ਼ੇ ਨਾਲ ਹਰ ਰੋਜ਼ ਦਰਜਨਾਂ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਘਰ ਸਰਕਾਰੀ ਨੌਕਰੀ ਦੇਣ ਜਾਂ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੀ ਥਾਂ ਪਬਲਿਕ ਸੈਕਟਰ ਨੂੰ ਨਿੱਜੀ ਹੱਥਾਂ ’ਚ ਦੇਣ ਕਾਰਨ ਬੇਰੁਜ਼ਗਾਰੀ ਵਿਚ ਅਥਾਹ ਵਾਧਾ ਹੋਇਆ ਹੈ ਤੇ ਸਿਹਤ ਸਹੂਲਤਾਂ ਦਾ ਭੋਗ ਪਾ ਦਿੱਤਾ ਗਿਆ। ਮੀਟਿੰਗ ਦੌਰਾਨ ਤਹਿਸੀਲ ਸਕੱਤਰ ਸੁਨੀਲ ਭੈਣੀ ਨੇ ਪਿਛਲੇ ਕੰਮਾਂ ਦਾ ਰੀਵਿਊ ਕੀਤਾ ਅਤੇ ਆਉਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਲੋਕਤੰਤਰ ਦਾ ਘਾਣ ਕਰਕੇ ਦੇਸ਼ ਦੇ ਲੋਕਾਂ ਦੇ ਵੋਟ ਦੇ ਸੰਵਿਧਾਨਕ ਅਧਿਕਾਰਾਂ ’ਤੇ ਡਾਕਾ ਮਾਰ ਕੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਲੱਖਾਂ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵੰਚਿਤ ਕਰ ਦਿੱਤਾ ਗਿਆ ਹੈ ਜਿਸ ਦਾ ਨੌਜਵਾਨ ਪੀੜ੍ਹੀ ਅੰਦਰ ਭਾਰੀ ਰੋਸ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਸਭਾ ਵਲੋਂ 4 ਅਕਤੂਬਰ ਨੂੰ 10.30 ਵਜੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਮੁਜ਼ਾਹਰਾ ਫਿਲੌਰ ਵਿਖੇ ਕੀਤਾ ਜਾਵੇਗਾ। ਇਸ ਮੌਕੇ ਬਲਦੇਵ ਸਾਹਨੀ, ਗੈਰੀ ਗਿੱਲ, ਸੁੱਖਾ ਸੰਗੋਵਾਲ, ਸੋਨੂੰ ਢੇਸੀ, ਜਸਵੀਰ ਢੇਸੀ, ਗਦੀਪ ਗੱਗਾ, ਸਾਹਿਲ ਆਦਿ ਹਾਜ਼ਰ ਸਨ।