04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੇਂਟ ਸੋਲਜਰ ਲਾਅ ਕਾਲਜ ਵਿਖੇ ‘ਡਾ. ਅਨਿਲ ਚੋਪੜਾ ਮੈਮੋਰੀਅਲ ਆਲ ਇੰਡੀਆ ਲਾਅ ਫੈਸਟ 2026’ ਕਰਵਾਇਆ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਡਾ. ਅਨਿਲ ਚੋਪੜਾ ਮੈਮੋਰੀਅਲ ਆਲ ਇੰਡੀਆ ਲਾਅ ਫੈਸਟ 2026 ਕਰਵਾਇਆ ਗਿਆ, ਜਿਸ ’ਚ 15ਵੀਂ ਆਰ.

ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਡਾ. ਅਨਿਲ ਚੋਪੜਾ ਮੈਮੋਰੀਅਲ ਆਲ ਇੰਡੀਆ ਲਾਅ ਫੈਸਟ 2026 ਕਰਵਾਇਆ ਗਿਆ, ਜਿਸ ’ਚ 15ਵੀਂ ਆਰ.ਸੀ. ਚੋਪੜਾ ਨੈਸ਼ਨਲ ਮੂਟ ਕੋਰਟ ਮੁਕਾਬਲੇ ਦੇ ਨਾਲ-ਨਾਲ ਜੱਜਮੈਂਟ ਰਾਈਟਿੰਗ ਮੁਕਾਬਲਾ ਅਤੇ ਲਾਅ ਕੁਇਜ ਮੁਕਾਬਲਾ ਵੀ ਕਰਵਾਇਆ ਗਿਆ । ਇਸ ਰਾਸ਼ਟਰੀ ਪੱਧਰੀ ਸਮਾਗਮ ਵਿੱਚ ਦੇਸ਼ ਦੇ 14 ਰਾਜਾਂ ਤੋਂ 32 ਟੀਮਾਂ ਨੇ ਭਾਗ ਲਿਆ। ਇਨ੍ਹਾਂ ਵਿੱਚ ਬਿਹਾਰ, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਕਰਨਾਟਕ, ਕੇਰਲ, ਮਹਾਰਾਸ਼ਟਰ, ਪੰਜਾਬ, ਰਾਜਸਥਾਨ, ਤਾਮਿਲਨਾਡੂ ਅਤੇ ਉੱਤਰਾਖੰਡ ਸ਼ਾਮਿਲ ਸਨ। ਪੂਰੇ ਸਮਾਗਮ ਦਾ ਆਯੋਜਨ ਕਾਲਜ ਦੇ ਡਾਇਰੈਕਟਰ ਪ੍ਰੋ. ਡਾ. ਐਸ.ਸੀ. ਸ਼ਰਮਾ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਜਸਟਿਸ ਐਸ.ਡੀ. ਆਨੰਦ, ਐਮ.ਐਸ. ਚੌਹਾਨ, ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ.ਡੀ. ਡਾ. ਮਨਹਰ ਅਰੋੜਾ ਸਮੇਤ ਹੋਰ ਪਤਵੰਤੇ ਮਹਿਮਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੂਟ ਕੋਰਟ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਚੋਟੀ ਦੀਆਂ 10 ਟੀਮਾਂ ਨੇ ਹਿੱਸਾ ਲਿਆ। ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ ਦੀ ਸੋਮਿਆ ਗੋਇਲ ਅਤੇ ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਦੀ ਪਲਕ ਸ਼ੁਕਲਾ ਨੂੰ ਬੈਸਟ ਸਟੂਡੈਂਟ ਐਡਵੋਕੇਟ ਚੁਣਿਆ ਗਿਆ । ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਨੈਸ਼ਨਲ ਲਾਅ ਯੂਨੀਵਰਸਿਟੀ, ਸ਼ਿਮਲਾ ਦੇ ਸ਼ਿਵਾਂਸ਼ ਮੁਦਗਲ ਨੂੰ ਬੈਸਟ ਰਿਸਰਚਰ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਫਾਈਨਲ ਵਿੱਚ ਆਰਮੀ ਇੰਸਟੀਚਿਊਟ ਆਫ਼ ਲਾਅ, ਮੋਹਾਲੀ ਨੇ ਜੇਤੂ ਖਿਤਾਬ ਹਾਸਿਲ ਕੀਤਾ, ਜਦਕਿ ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ ਨੂੰ ਰਨਰ-ਅੱਪ ਐਲਾਨਿਆ ਗਿਆ। ਸੈਮੀਫਾਈਨਲ ਵਿੱਚ ਯੂਆਈਐਲ ਚੰਡੀਗੜ੍ਹ ਯੂਨੀਵਰਸਿਟੀ ਅਤੇ ਵਿਵੇਕਾਨੰਦ ਇੰਸਟੀਚਿਊਟ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਦਿੱਲੀ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਦੇ ਕਾਲਜ ਡਾਇਰੈਕਟਰ ਪ੍ਰੋ. ਡਾ. ਐਸ.ਸੀ. ਸ਼ਰਮਾ ਨੇ ਰਾਸ਼ਟਰੀ ਪੱਧਰ ਦੇ ਲਾਅ ਫੈਸਟ ਨੂੰ ਸਫਲਤਾਪੂਰਵਕ ਕਰਵਾਉਣ ਲਈ ਆਯੋਜਨ ਟੀਮ ਅਤੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਕਾਲਜ ਦੇ ਐਮ.ਡੀ. ਡਾ. ਮਨਹਰ ਅਰੋੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਗਰੁੱਪ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ’ਤੇ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਕ੍ਰਿਸਚੀਅਨ ਮੂਵਮੈਂਟ ਵਲੋਂ ਪਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।