ਵਿਧਾਇਕ ਸ਼ੇਰੋਵਾਲੀਆ ਵਲੋਂ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਦਿੱਤੀ ਵਧਾਈ
ਮਲਸੀਆਂ, 7 ਅਕਤੂਬਰ (ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਜਲੰਧਰ (ਦਿਹਾਤੀ) ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਗੁਲਦਸਤਾ ਭੇਟ ਕਰ ਕੇ ਵਧਾਈ ਦਿੰਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ। ਤਸਵੀਰ : ਸੁਖਦੀਪ ਸਿੰਘ
08-10-2026