11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ ਤਲਾਸ਼ੀ ਮੁਹਿੰਮ

ਚੁਗਿੱਟੀ/ਜੰਡੂ ਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਰੇਲਵੇ ਸਟੇਸ਼ਨ ਜਲੰਧਰ ਵਿਖੇ ਅੱਜ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਅਤੇ ਯਾਤਰੀਆਂ ’ਚ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਜੀ. ਆਰ.

ਅਜੀਤ ਡੈਸਕ 11-10-2026
ਚੁਗਿੱਟੀ/ਜੰਡੂ ਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਰੇਲਵੇ ਸਟੇਸ਼ਨ ਜਲੰਧਰ ਵਿਖੇ ਅੱਜ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਅਤੇ ਯਾਤਰੀਆਂ ’ਚ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਜੀ.ਆਰ.ਪੀ.ਸਟਾਫ,ਏ.ਐਸ.ਟੀ.ਟੀਮ ਅਤੇ ਪੀ. ਆਰ. ਐਫ. ਦੇ ਜਵਾਨਾਂ ਵਲੋਂ ਸਾਂਝੇ ਰੂਪ ਵਿੱਚ ਯਾਤਰੀ ਜਾਗਰੂਕਤਾ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਸ਼ੱਕੀ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਬੜੀ ਗੰਭੀਰਤਾ ਵਰਤਦੇ ਹੋਏ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਰੇਲਵੇ ਸਟੇਸ਼ਨ ਦੇ ਸਾਰੇ ਪਲੇਟਫਾਰਮਾਂ, ਸਰਕੁਲੇਟਿੰਗ ਖੇਤਰ, ਪਾਰਸਲ ਦਫ਼ਤਰ, ਉਡੀਕ ਘਰਾਂ, ਪਾਰਕਿੰਗ ਏਰੀਆ ਅਤੇ ਸੰਵੇਦਨਸ਼ੀਲ ਥਾਵਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਨਾਲ ਦੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਯਾਤਰੀਆਂ, ਵੈਂਡਰਾ ਅਤੇ ਆਟੋ ਚਾਲਕਾਂ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਇਤਲਾਹ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਮੁਤਾਬਕ ਇਸ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਨਹੀਂ ਆਈ। ਦੱਸਿਆ ਜਾ ਰਿਹਾ ਹੈ ਪੁਲਿਸ ਵੱਲੋਂ ਰੇਲਵੇ ਸਟੇਸ਼ਨ ‘ਤੇ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਅਤੇ ਸੁਰੱਖਿਆ ਸਬੰਧੀ ਤਮਾਮ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਪਿਛਲੀ ਖ਼ਬਰ ਜੰਡਿਆਲਾ ਵਿਚ ਅੱਖਾਂ ਦੇ ਕੈਂਪ ਦੌਰਾਨ ਸੱਤ ਸੌ ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਸੜਕ ’ਤੇ ਨਾਜਾਇਜ਼ ਕਬਜ਼ੇ ਕਾਰਨ ਬਸੰਤ ਹਿੱਲ ਦੇ ਵਸਨੀਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।