12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਖੇਡਾਂ ਵਤਨ ਪੰਜਾਬ ਦੀਆਂ ਸ਼ਤਰੰਜ ਦੇ ਅੰਡਰ-17 ਸਾਲ ਵਰਗ ਵਿਚ ਜਲੰਧਰ ਬਣਿਆ ਚੈਂਪੀਅਨ

ਜਲੰਧਰ, 11 ਅਕਤੂਬਰ (ਡਾ. ਜਤਿੰਦਰ ਸਾਬੀ)-’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਰਕਾਰੀ ਆਰਟਸ ਜਲੰਧਰ ਵਿਖੇ ਰਾਜ ਪੱਧਰੀ ਖੇਡਾਂ ਦੇ ਵੱਖ-ਵੱਖ ਉਮਰ ਵਰਗਾਂ ਦੇ ਫਾਈਨਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋਏ।

ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਡਾ. ਜਤਿੰਦਰ ਸਾਬੀ)-’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਰਕਾਰੀ ਆਰਟਸ ਜਲੰਧਰ ਵਿਖੇ ਰਾਜ ਪੱਧਰੀ ਖੇਡਾਂ ਦੇ ਵੱਖ-ਵੱਖ ਉਮਰ ਵਰਗਾਂ ਦੇ ਫਾਈਨਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਤਰੰਜ ਦੇ ਅੰਡਰ-17 ਉਮਰ ਵਰਗ ਵਿਚ ਜਲੰਧਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-14 ਉਮਰ ਵਰਗ ‘ਚ ਬਠਿੰਡਾ ਪਹਿਲੇ, ਜਲੰਧਰ ਦੂਜੇ ਅਤੇ ਐਸ.ਏ.ਐਸ. ਨਗਰ (ਮੋਹਾਲੀ) ਤੀਜੇ ਸਥਾਨ ‘ਤੇ ਰਿਹਾ। ਵਾਲੀਬਾਲ ਸ਼ੂਟਿੰਗ ਦੇ ਨਤੀਜਿਆਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕੱਚੀ ਵਾਲੀਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿਚ ਫਿਰੋਜ਼ਪੁਰ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ, ਲੁਧਿਆਣਾ ਨੇ ਤੀਜਾ ਅਤੇ ਬਠਿੰਡਾ ਨੇ ਚੌਥਾ ਸਥਾਨ ਹਾਸਲ ਕੀਤਾ। ਪੱਕੀ ਵਾਲੀਬਾਲ ਦੇ ਅੰਡਰ-14 ਲੜਕਿਆਂ ਵਿੱਚ ਬਰਨਾਲਾ ਪਹਿਲੇ, ਫਾਜ਼ਿਲਕਾ ਦੂਜੇ, ਲੁਧਿਆਣਾ ਤੀਜੇ ਅਤੇ ਪਟਿਆਲਾ ਚੌਥੇ ਸਥਾਨ ‘ਤੇ ਰਿਹਾ। ਅੰਡਰ-17 ਲੜਕਿਆਂ ਦੇ ਪੱਕੀ ਵਾਲੀਬਾਲ ਮੁਕਾਬਲੇ ਵਿੱਚ ਮਾਨਸਾ ਦੀ ਟੀਮ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਸੰਗਰੂਰ ਨੇ ਤੀਜਾ ਅਤੇ ਮਲੇਰਕੋਟਲਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਪੱਕੀ ਵਾਲੀਬਾਲ ਅੰਡਰ-21 ਲੜਕਿਆਂ ਦੀ ਸ਼੍ਰੇਣੀ ਵਿਚ ਸੰਗਰੂਰ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਪਟਿਆਲਾ ਨੇ ਤੀਜਾ ਅਤੇ ਫਾਜ਼ਿਲਕਾ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੱਕੀ ਵਾਲੀਬਾਲ ਦੇ 21 ਤੋਂ 30 ਉਮਰ ਵਰਗ (ਲੜਕੇ) ਵਿਚ ਮਾਨਸਾ ਪਹਿਲੇ, ਬਰਨਾਲਾ ਦੂਜੇ, ਐਸ.ਏ.ਐਸ. ਨਗਰ ਤੀਜੇ ਅਤੇ ਫਾਜ਼ਿਲਕਾ ਚੌਥੇ ਸਥਾਨ ‘ਤੇ ਰਿਹਾ। ਡੀ.ਐਸ.ਓ. ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿੱਚ ਰਾਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਦਾਣਾ ਮੰਡੀ ਪ੍ਰਤਾਪਪੁਰਾ ਵਿਖੇ ਮੀਂਹ ਵਿਚ ਭਿੱਜ ਰਹੀਆਂ ਝੋਨੇ ਦੀਆਂ ਭਰੀਆਂ ਬੋਰੀਆਂ ਅਤੇ ਢੇਰੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੋਂ ਅਭਿਸ਼ੇਕ ਬਖਸ਼ੀ ਯੂਥ ਅਕਾਲੀ ਦਲ ਮੀਤ ਪ੍ਰਧਾਨ ਪੰਜਾਬ ਵੱਲੋਂ ਪ੍ਰੈੱਸ ਕਾਨਫਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।