ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਮੋਹਿੰਦਰ ਭਗਤ ਤੇ ਚੰਦਨ ਗਰੇਵਾਲ ਵਲੋਂ ਜਾਇਜ਼ਾ
ਜਲੰਧਰ, 12 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 23 ਅਕਤੂਬਰ ਨੂੰ ਸ਼ਹਿਰ ਦੇ ਬਸਤੀਆਤ ਇਲਾਕੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਬਸਤੀਆਤ ਇਲਾਕੇ ਵਿੱਚ ਸ਼ੋਭਾ ਯਾਤਰਾ ਦੌਰਾਨ ਸੁਰੱਖਿਆ, ਵਾਹਨਾਂ ਦੀ ਪਾਰਕਿੰਗ, ਆਵਾਜਾਈ ਲਈ ਬਦਲਵੇਂ ਰੂਟ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ ਤੇ ਸਜਾਵਟ, ਮੈਡੀਕਲ ਟੀਮਾਂ ਦੀ ਤਾਇਨਾਤੀ, ਨਿਰਵਿਘਨ ਬਿਜਲੀ ਸਮੇਤ ਸਾਰੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਅ
ਅਧਿਕਾਰੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਿਟੰਗ
13-10-2026
ਜਲੰਧਰ, 12 ਅਕਤੂਬਰ (ਜਤਿੰਦਰ ਪੰਮੀ)-ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ 23 ਅਕਤੂਬਰ ਨੂੰ ਸ਼ਹਿਰ ਦੇ ਬਸਤੀਆਤ ਇਲਾਕੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਬਸਤੀਆਤ ਇਲਾਕੇ ਵਿੱਚ ਸ਼ੋਭਾ ਯਾਤਰਾ ਦੌਰਾਨ ਸੁਰੱਖਿਆ, ਵਾਹਨਾਂ ਦੀ ਪਾਰਕਿੰਗ, ਆਵਾਜਾਈ ਲਈ ਬਦਲਵੇਂ ਰੂਟ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ ਤੇ ਸਜਾਵਟ, ਮੈਡੀਕਲ ਟੀਮਾਂ ਦੀ ਤਾਇਨਾਤੀ, ਨਿਰਵਿਘਨ ਬਿਜਲੀ ਸਮੇਤ ਸਾਰੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਏ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੋਭਾ ਯਾਤਰਾ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਜਥੇਬੰਦੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਤੇ ਪ੍ਰਗਟ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਸੁਚੱਜੇ ਢੰਗ ਨਾਲ ਕਰਵਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲ਼ੋਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਚੇਅਰਮੈਨ ਐੱਸ.ਸੀ. ਡਿਵੈਲਪਮੈਂਟ ਬੋਰਡ ਪੰਜਾਬ ਅਜੈ ਪਾਲ ਵਾਲਮੀਕਿ, ਡੀ.ਸੀ.ਪੀ. ਹੈੱਡਕੁਆਰਟਰ ਪਰਮਿੰਦਰ ਸਿੰਘ ਹੀਰ, ਐੱਸ.ਡੀ.ਐੱਮ.-2 ਸ਼ਾਇਰੀ ਮਲਹੋਤਰਾ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।