14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਗਗਨਦੀਪ ਸਿੰਘ ਵਲੋਂ ਨਿਖੇਧੀ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਬਾਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਜਾਂ ਜਨਤਕ ਥਾਵਾਂ ’ ਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ।

ਗਗਨਦੀਪ ਸਿੰਘ ਗੱਗੀ 14-10-2026
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਬਾਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਜਾਂ ਜਨਤਕ ਥਾਵਾਂ ’ ਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਇਸ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਗਗਨਦੀਪ ਸਿੰਘ ਅੱਗੇ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਸ ਮਾਮਲੇ ਸਬੰਧੀ ਦਿੱਤੇ ਬਿਆਨ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਦੁਖਦਾਈ ਘਟਨਾਵਾਂ ਬਾਰੇ ਜਨਤਕ ਅਹੁਦਿਆਂ ’ਤੇ ਬੈਠੇ ਆਗੂਆਂ ਨੂੰ ਬਿਆਨ ਦਿੰਦਿਆਂ ਪੂਰੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਸੰਨੀ ਦੂਆ, ਅਰਜੁਨ ਤ੍ਰੇਹਨ ਨੇ ਭਾਜਪਾ ਵਿਚ ਕੀਤੀ ਘਰ ਵਾਪਸੀ ਜਲੰਧਰ ਉੱਤਰੀ ਵਿਚ ‘ਆਪ’ ਦੇ ਆਗੂ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਵਿਨੀਪੈਗ ’ਚ ਵਿਸ਼ਾਲ ਜਾਗਰਣ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।