13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 15 ਅਤੇ 16 ਨੂੰ

ਜਲੰਧਰ, 13 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਾਜ਼ਾਰ ਸ਼ੇਖਾਂ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 15 ਅਕਤੂਬਰ ਦਿਨ ਵੀਰਵਾਰ ਅਤੇ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਕ੍ਰਿਸਟਲ ਨੇ ਜਾਣਕਾਰੀ ਦਿੱਤੀ ਕਿ ਦੋਵੇਂ ਦਿਨ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਸ ਤਹਿਤ 15 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਰਾਤ 8.30 ਵਜੇ ਤੋਂ 9.30 ਵਜੇ ਤੱਕ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ‘ਸੇਵਕ’ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਦਾ ਜਥਾ ਵੀ ਕੀਰਤਨ ਦੀ ਹਾਜ਼ਰੀ ਭਰਨਗੇ। ਇਸੇ ਤਰ੍ਹਾਂ 16 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਰਾਤ 8.30 ਵਜੇ ਤੋਂ 9.30 ਵਜੇ ਤੱਕ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ ਅਤੇ ਬੀਬੀ ਨਵਜੋਤ ਕੌਰ ਦਾ ਜਥਾ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਏਗਾ ।
ਪਿਛਲੀ ਖ਼ਬਰ ਪੈਟਰੋਲ ਪੰਪ ’ਤੇ ਨੌਜਵਾਨਾਂ ਨੇ ਕੀਤਾ ਇਕ ਵਿਅਕਤੀ ’ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਮਾਂ ਭਾਰਤੀ ਸੇਵਾ ਸੰਘ ਵਲੋਂ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਦੁਸਹਿਰਾ ਉਤਸਵ ਮਨਾਉਣ ਸੰਬੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।