ਨਸ਼ਿਆਂ ਵਿਰੁੱਧ ਸੰਘਰਸ਼ ’ਚ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ-ਹਰਜਾਪ ਸਿੰਘ ਸੰਘਾ
ਜਮਸ਼ੇਰ ਖ਼ਾਸ ,15 ਅਕਤੂਬਰ (ਹਰਵਿੰਦਰ ਕੁਮਾਰ)-ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਪੰਜਾਬ ਬੰਦ ਦੇ ਸੱਦੇ ਤਹਿਤ ਪ੍ਰਤਾਪਪੁਰ ਜੰਡਿਆਲਾ ਮੰਜਕੀ ਅਤੇ ਹਾਈਵੇਅ ਨੇੜੇ ਮੈਕਡੋਨਲਡਜ਼, ਪਰਾਗਪੁਰ ਵਿਖੇ ਲਗਾਏ ਗਏ ਧਰਨਿਆਂ ’ਚ ਸ਼੍ਰੋਮਣੀ ਅਕਾਲੀ ਦਲ ( ਬ)ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਸ਼ਮੂਲੀਅਤ ਕਰਦਿਆਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਖੜ੍ਹਾ ਰਿਹਾ ਹਾਂ ਅਤੇ ਅੱਗੇ ਵੀ ਇਸ ਬੁਰਾਈ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ।
ਅਜੀਤ ਡੈਸਕ
16-10-2026