16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੇਂਟ ਸੋਲਜਰ ਕਾਲਜ ਦੀ ਵਿਦਿਆਰਥਣ ਅੰਸ਼ੁਲ ਨੇ ਰੋਲਰ ਸਕੇਟਿੰਗ ’ਚ ਜਿੱਤੇ 4 ਸੋਨ ਤਗਮੇ

ਜਲੰਧਰ, 15 ਅਕਤੂਬਰ (ਅ. ਬ.)

ਅਜੀਤ ਡੈਸਕ 16-10-2026
ਜਲੰਧਰ, 15 ਅਕਤੂਬਰ (ਅ.ਬ.)-ਸੇਂਟ ਸੋਲਜਰ ਕਾਲਜ, ਬਸਤੀ ਦਾਨਿਸ਼ਮੰਦਾਂ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੀ +2 (ਮੈਡੀਕਲ) ਦੀ ਹੋਣਹਾਰ ਵਿਦਿਆਰਥਣ ਅੰਸ਼ੁਲ ਨੇ ਰੋਲਰ ਸਕੇਟਿੰਗ ਮੁਕਾਬਲਿਆਂ ’ਚ ਚਾਰ ਸੋਨ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਮਿਸ ਅੰਸ਼ੁਲ ਨੇ ਓਪਨ ਡਿਸਟ੍ਰਿਕਟ ਰੋਲਰ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 500ਡੀ ਅਤੇ 1000 ਮੀਟਰ ਮੁਕਾਬਲਿਆਂ ’ਚ ਇੱਕ-ਇੱਕ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ, ਉਸ ਨੇ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਖੇਡ ਮੇਲੇ ਵਿੱਚ ਵੀ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ 500ਡੀ ਅਤੇ 1000 ਮੀਟਰ ਮੁਕਾਬਲਿਆਂ ਵਿੱਚ ਇੱਕ-ਇੱਕ ਸੋਨ ਤਗਮਾ ਹਾਸਿਲ ਕੀਤਾ। ਇਸ ਤਰ੍ਹਾਂ ਉਸ ਨੇ ਕੁੱਲ ਚਾਰ ਸੋਨ ਤਗਮੇ ਜਿੱਤ ਕੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਸਬੂਤ ਦਿੱਤਾ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਦੇ ਪ੍ਰਿੰਸੀਪਲ ਡਾ. ਸੁਨੀਲ ਕੁਮਾਰ ਅਰੋੜਾ ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਕਵੀਰ ਕੌਰ ਨੇ ਉਸ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਅੰਸ਼ੁਲ ਦੀ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵੀ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪੀਰ ਬੋਦਲਾਂ ਬਾਜ਼ਾਰ ਵਿਚ ਛੇ ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ, ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਵ ਸ਼ਾਂਤੀ ਲਈ ਮਹਾਂਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।