18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ’ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੁਰਗਾ ਅਸ਼ਟਮੀ

ਜਲੰਧਰ, 17 ਅਕਤੂਬਰ (ਅ. ਬ.)

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਅ.ਬ.)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਦੁਰਗਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਉੱਲਾਸ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਕੈਂਪਸਾਂ ਵਿੱਚ ਅਧਿਆਤਮਿਕ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਮਾਂ ਦੁਰਗਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪੂਜਾ-ਅਰਚਨਾ ਅਤੇ ਧਾਰਮਿਕ ਰਸਮਾਂ ਵਿੱਚ ਭਾਗ ਲਿਆ। ਇਸ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ। ਸਭ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ, ਸਮ੍ਰਿੱਧੀ ਅਤੇ ਚੜ੍ਹਦੀ ਕਲਾ ਲਈ ਮਾਂ ਦੁਰਗਾ ਦੀ ਅਰਾਧਨਾ ਕੀਤੀ ਗਈ। ਇਸ ਪਵਿੱਤਰ ਮੌਕੇ ਨੇ ਵਿਦਿਆਰਥੀਆਂ ਵਿੱਚ ਸ਼ਰਧਾ, ਸਕਾਰਾਤਮਕ ਸੋਚ, ਪਰੰਪਰਾਵਾਂ ਪ੍ਰਤੀ ਸਤਿਕਾਰ ਅਤੇ ਆਪਸੀ ਏਕਤਾ ਵਰਗੇ ਗੁਣਾਂ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਨਸ਼ਿਆਂ ਦੇ ਖਾਤਮੇ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪੁਲਿਸ ਤੇ ਸਿਵਲ ਪ੍ਰਸ਼ਾਸਨ ਹੋਇਆ ਹੋਰ ਸਰਗਰਮ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।