20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਸ੍ਰੀ ਰਾਮ ਉਤਸਵ ਕਮੇਟੀ ਜਲੰਧਰ ਵਲੋਂ ਦੁਸਹਿਰਾ ਉਤਸਵ

ਜਲੰਧਰ - ਸ੍ਰੀ ਰਾਮ ਉਤਸਵ ਕਮੇਟੀ ਜਲੰਧਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਉਤਸਵ ਧੂਮ ਧਾਮ ਨਾਲ ਮਨਾਇਆ ਜਾਵੇਗਾ । ਅੱਜ ਕਮੇਟੀ ਦੇ ਅਹੁਦੇਦਾਰਾਂ ਵਲੋਂ ਦੁਸਹਿਰਾ ਗਰਾਊਂਡ ਦਾ ਜਾਇਜ਼ਾ ਲਿਆ ਗਿਆ ।

ਅਜੀਤ ਡੈਸਕ 20-10-2026
ਜਲੰਧਰ - ਸ੍ਰੀ ਰਾਮ ਉਤਸਵ ਕਮੇਟੀ ਜਲੰਧਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਉਤਸਵ ਧੂਮ ਧਾਮ ਨਾਲ ਮਨਾਇਆ ਜਾਵੇਗਾ । ਅੱਜ ਕਮੇਟੀ ਦੇ ਅਹੁਦੇਦਾਰਾਂ ਵਲੋਂ ਦੁਸਹਿਰਾ ਗਰਾਊਂਡ ਦਾ ਜਾਇਜ਼ਾ ਲਿਆ ਗਿਆ । ਇਹ ਦੁਸਹਿਰਾ ਉਤਸਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਲਾਡੋਵਾਲੀ ਰੋਡ ਜਲੰਧਰ ਦੀ ਗਰਾਊਂਡ ਵਿਚ ਮਨਾਇਆ ਜਾਵੇਗਾ । ਇਸ ਪ੍ਰੋਗਰਾਮ ’ ਚ ਸ੍ਰੀ ਰਾਮ ਅਤੇ ਹਨੂੰਮਾਨ ਦੇ ਸਵਰੂਪ ਦੇਖਣਯੋਗ ਹੋਣਗੇ । ਬੈਂਡ , ਬਾਜਿਆਂ ਅਤੇ ਹਾਥੀ , ਘੋੜਿਆਂ ਦੇ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ । ਰਾਵਣ , ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਦੇਖਣਯੋਗ ਹੋਣਗੇ । ਸ਼ੋਭਾ ਯਾਤਰਾ ਸ਼ਿਵਾ ਜੀ ਪਾਰਕ ਨੇੜੇ ਪ੍ਰਤਾਪ ਬਾਗ ਤੋਂ ਸ਼ੁਰੂ ਹੋ ਕੇ ਦੁਸਹਿਰਾ ਗਰਾਊਂਡ ਵਿਖੇ ਪਹੁੰਚੇਗੀ । ਇਸ ਮੌਕੇ ਰਾਕੇਸ਼ ਕੁਮਾਰ , ਰਜਿੰਦਰ ਬੇਰੀ , ਰੋਹਿਤ ਤਲਵਾੜ , ਪੋਂਟੀ ਰਾਜਪਾਲ , ਜਸਵਿੰਦਰ ਸਿੰਘ ਪਾਲੀ , ਰਾਹੁਲ ਧੀਰ , ਸੁਧੀਰ ਘੁੱਗੀ , ਸੰਦੀਪ ਮਾਗੋ , ਦੀਪਕ ਸਪਰਾ , ਕੁਲਦੀਪ ਸਿੰਘ , ਅਨੁਜ ਦੂਬੇ , ਜੇ ਬੀ ਵਰਮਾ ਮੌਜੂਦ ਸਨ ।
ਪਿਛਲੀ ਖ਼ਬਰ ਸ਼ੀਤਲ ਅੰਗੁਰਾਲ ਦੀ ਅਗਵਾਈ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਖ਼ਿਲਾਫ ਪੁਤਲਾ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਪਟਾਕਿਆਂ ਦੀ ਵਿਕਰੀ ਲਈ ਜਾਰੀ ਹੋਣਗੇ 20 ਆਰਜ਼ੀ ਲਾਇਸੰਸ 29 ਨੂੰ ਰੈੱਡ ਕ੍ਰਾਸ ਭਵਨ ’ਚ ਕੱਢੇ ਜਾਣਗੇ ਡ੍ਰਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।